- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਐਨਈ ਕਾਲਜ ਨੇ ਜਿੱਤੀ ਯੁਵਕ ਮੇਲੇ ‘ਪਰਵਾਜ਼-2026’ ਦੀ ਓਵਰਆਲ ਟਰਾਫ਼ੀ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਨੇ ਆਈਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸੈਂਟਰਲ ਜ਼ੋਨ ਯੁਵਕ ਮੇਲੇ ‘ਪਰਵਾਜ਼-2026’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਆਪਣੇ ਨਾਮ ਕੀਤੀ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿੱਚ ਆਪਣੀ ਕਲਾ, ਪ੍ਰਤਿਭਾ ਅਤੇ ਟੀਮ ਭਾਵਨਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਕੇ ਸੰਸਥਾ ਦਾ ਮਾਣ ਵਧਾਇਆ।ਕਾਲਜ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਦਾ ਧੰਨਵਾਦ ਕਰਦਿਆ ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਸੱਭਿਆਚਾਰਕ ਸਰਗਰਮੀਆਂ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਦਾ ਨਤੀਜਾ ਹੈ। ਇਸ ਮੌਕੇ ਮੁੱਖ ਮਹਿਮਾਨ ਏਆਈਜੀ., ਲੁਧਿਆਣਾ ਐਸਐੱਸ. ਢੀਂਡਸਾ ਨੇ ਵਿਦਿਆਰਥੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸਫ਼ਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਡਾ. ਕੇਐੱਸ. ਮਾਨ, ਡਾ. ਪਰਮਪਾਲ ਸਿੰਘ ਅਤੇ ਇੰਜ. ਜਸਵੰਤ ਸਿੰਘ ਟੌਰ ਨੇ ਅਹਿਮ ਯੋਗਦਾਨ ਪਾਇਆ। ਇਹ ਪ੍ਰਾਪਤੀ ਕਾਲਜ ਲਈ ਮਾਣ ਵਾਲਾ ਪਲ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।