- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ’ਚ ਕਾਨੂੰਨ ਵਿਵਸਥਾ ਯਕੀਨੀ ਬਣਾਏ ਸਰਕਾਰ-ਹੌਬੀ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਵਧ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਭਾਜਪਾ ਵਪਾਰ ਸੈੱਲ ਪੰਜਾਬ ਦੇ ਕੋ-ਕਨਵੀਨਰ ਜਸਪ੍ਰੀਤ ਸਿੰਘ ਹੌਬੀ ਦੀ ਅਗਵਾਈ ਹੇਠ ਬੀਤੇ ਦਿਨੀਂ ਪਾਰਟੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕਰਦਿਆਂ ਸੂਬਾ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਜਸਪ੍ਰੀਤ ਸਿੰਘ ਹੌਬੀ ਨੇ ਪਰਵਿੰਦਰ ਸਿੰਘ ਝੋਟਾ ਨਾਲ ਸਬੰਧਤ ਕਤਲ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਨਸ਼ਾ ਤਸਕਰੀ ਨੂੰ ਨੱਥ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਹੌਬੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਖੋਖਲੇ ਦਾਅਵੇ ਨਹੀਂ, ਸਗੋਂ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਚਾਹੁੰਦੇ ਹਨ। ਸਰਕਾਰ ਨੂੰ ਕਤਲਾਂ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ।