- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਨੰਬਰ ਲਈ-ਭਾਈ ਝੋਟਾ ਦੇ ਇਨਸਾਫ਼ ਲਈ ‘ਝਾੜੂ ਫੂਕਣ’ ਪ੍ਰੋਗਰਾਮ ਦਾ ਅਕਾਲੀ ਦਲ ਵੱਲੋਂ ਸਮਰਥਨ

-ਪਰਿਵਾਰ ਤੇ ਐਕਸ਼ਨ ਕਮੇਟੀ ਦੇ ਸੰਘਰਸ਼ ’ਚ ਹਰ ਸਮੇਂ ਨਾਲ ਖੜ੍ਹਨ ਦਾ ਦਿੱਤਾ ਭਰੋਸਾ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੇ ਉਨ੍ਹਾਂ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ 25 ਅਕਤੂਬਰ ਨੂੰ ਪੰਜਾਬ ਭਰ ਦੇ ਪਿੰਡਾਂ ਤੇ ਸ਼ਹਿਰਾਂ ’ਚ ‘ਝਾੜੂ ਫੂਕਣ’ ਦੇ ਐਲਾਨੇ ਪ੍ਰੋਗਰਾਮ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਮਰਥਨ ਕੀਤਾ ਹੈ। ਅਕਾਲੀ ਦਲ ਨੇ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਇਸ ਪ੍ਰੋਗਰਾਮ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਪੱਛਮੀ ਦੇ ਇੰਚਾਰਜ ਐਡਵੋਕੇਟ ਪੁਰਉਪਕਾਰ ਸਿੰਘ ਘੁੰਮਣ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਤੇ ਮਹਿਲਾ ਆਗੂ ਬੀਬੀ ਨੀਲਮ ਕੋਹਲੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਭਵਿੱਖ ’ਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਵੀ ਪਾਰਟੀ ਵੱਲੋਂ ਸਮਰਥਨ ਦਿੱਤਾ ਜਾਵੇਗਾ। ਆਗੂਆਂ ਨੇ ਪਾਰਟੀ ਵਰਕਰਾਂ ਨੂੰ ਆਪਣੇ-ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਇਸ ਸਮਾਗਮ ’ਚ ਸ਼ਮੂਲੀਅਤ ਕਰਕੇ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ।