- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਕਿਰਨਦੀਪ ਕੌਰ ਗਰੇਵਾਲ ਵੱਲੋਂ ਪੰਜਾਬ ਸਕੱਤਰ ਬਿੱਕਰ ਸਿੰਘ ਨੱਤ ਦਾ ਸਨਮਾਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਦੇ ਗ੍ਰਹਿ ਵਿਖੇ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਨਵ-ਨਿਯੁਕਤ ਪੰਜਾਬ ਸਕੱਤਰ ਬਿੱਕਰ ਸਿੰਘ ਨੱਤ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਬੀਬੀ ਕਿਰਨਦੀਪ ਕੌਰ ਗਰੇਵਾਲ ਵੱਲੋਂ ਬਿੱਕਰ ਸਿੰਘ ਨੱਤ ਨੂੰ ਐੱਸਸੀ ਡਿਪਾਰਟਮੈਂਟ ਦਾ ਪੰਜਾਬ ਸਕੱਤਰ ਬਣਨ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਬਿੱਕਰ ਸਿੰਘ ਨੱਤ ਨੇ ਬੀਬੀ ਕਿਰਨਦੀਪ ਕੌਰ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਐੱਸਸੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਇਸ ਮੌਕੇ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਬਿੱਕਰ ਸਿੰਘ ਨੱਤ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਮਿਹਨਤ ਅਤੇ ਲਗਨ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ।