- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਭਾਈ ਬੇਤਾਬ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤ ਕੀਤੀ ਨਿਹਾਲ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਪਤਹਿਕ ਗੁਰਬਾਣੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ। ਹਫਤਾਵਾਰੀ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬੇਤਾਬ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੰਤ ਸਾਗਰ ਸੈਕਰਾਮੈਂਟੋ ਕੈਲਫੋਰਨੀਆ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਕੌਰ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀ ਸੰਗਤ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਕਰਨ ਦੇ ਨਾਲ ਨਾਲ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦੇਦੇ ਹਨ, ਜਿਸ ਸਦਕਾ ਸਮੁੱਚੀ ਲੋਕਾਈ ਗੁਰੂ ਸਾਹਿਬ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆ ਕਿਹਾ ਕਿ ਸੋਢੀ ਸੁਲਤਾਨ ਸ਼੍ਰੀ ਗੁਰੂ ਰਾਮਦਾਸ ਜੀ ਅਜਿਹੀ ਮਹਾਨ ਉਪਦੇਸ਼ਤਾਮਿਕ ਰੱਬੀ ਜੋਤ ਹੋਏ ਹਨ, ਜਿਨ੍ਹਾਂ ਦਾ ਮੁੱਖ ਸਿਧਾਂਤ ਪ੍ਰਭੂ ਪ੍ਰੇਮ ਦੁਆਰਾ ਮਾਨਵੀ ਸ਼ਖਸ਼ੀਅਤ ਨੂੰ ਸਭ ਪਾਸਿਉਂ ਪ੍ਰਫੁੱਲਤ ਕਰਕੇ ਉਸ ਨੂੰ ਪ੍ਰਭੂ ਭਗਤੀ ਨਾਲ ਜੋੜਨਾ ਸੀ।
ਇਸ ਦੌਰਾਨ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ , ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ , ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ,ਪਰਮਿੰਦਰਪਾਲ ਸਿੰਘ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ•।