- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਦੇ ਵਿਚਾਰ ਨੌਜਵਾਨਾਂ ਤੇ ਸਮਾਜ ਲਈ ਪ੍ਰੇਰਨਾ-ਸਾਹਨੀ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਸਵਦੇਸ਼ੀ ਅਪਣਾਉਣ, ਵਾਤਾਵਰਨ ਦੀ ਸੰਭਾਲ, ਸਵੱਛਤਾ, ਰਾਸ਼ਟਰੀ ਏਕਤਾ ਤੇ ਆਤਮ-ਨਿਰਭਰ ਭਾਰਤ ਦੀ ਉਸਾਰੀ ਲਈ ਦਿੱਤਾ ਸੰਦੇਸ਼ ਬੇਹੱਦ ਮਹੱਤਵਪੂਰਨ ਹੈ। ਇਸ ਦੌਰਾਨ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਥਾਨਕ ਕਾਰੀਗਰਾਂ ਦੇ ਉਤਪਾਦ ਖ਼ਰੀਦਣ, ਖਾਦੀ ਨੂੰ ਉਤਸ਼ਾਹਿਤ ਕਰਨ ਤੇ ‘ਵੋਕਲ ਫਾਰ ਲੋਕਲ’ ਮੁਹਿੰਮ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਮੋਦੀ ਨੇ ਈ-ਸੰਜੀਵਨੀ ਰਾਹੀਂ ਮਿਲ ਰਹੀਆਂ ਸਿਹਤ ਸਹੂਲਤਾਂ, ਨੌਜਵਾਨਾਂ ਦੀਆਂ ਵਿਗਿਆਨਕ ਪ੍ਰਾਪਤੀਆਂ ਤੇ ਪੰਜਾਬ ਦੇ ਮਹਾਨ ਵਿਗਿਆਨੀ ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ। ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ‘ਰਨ ਫਾਰ ਯੂਨਿਟੀ’ ਵਿੱਚ ਭਾਗ ਲੈਣ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤੀ ਅਪੀਲ ਸ਼ਲਾਘਾਯੋਗ ਹੈ। ‘ਮਨ ਕੀ ਬਾਤ’ ਸਿਰਫ਼ ਰੇਡੀਓ ਪ੍ਰੋਗਰਾਮ ਨਹੀਂ, ਸਗੋਂ ਦੇਸ਼ਵਾਸੀਆਂ ਨੂੰ ਰਾਸ਼ਟਰ ਨਿਰਮਾਣ ਨਾਲ ਜੋੜਨ ਵਾਲੀ ਪ੍ਰੇਰਣਾਦਾਇਕ ਮੁਹਿੰਮ ਹੈ।