- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਲਤੋਂ ਕਲਾਂ ਵਿਖੇ ਫੂਕਿਆ ਝਾੜੂ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਵੱਲੋਂ ਪਿੰਡ ਲਲਤੋਂ ਕਲਾਂ ਵਿਖੇ ਝਾੜੂ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਹ ਰੋਸ ਮੁਜ਼ਾਹਰਾ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਮਾਜ ਦੀ ਸਭ ਤੋਂ ਅਹਿਮ ਲੋੜ ਹੈ ਤੇ ਇਸ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੇ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਜਲਦੀ ਫੈਸਲਾ ਲੈਣ ਦੀ ਲੋੜ ਹੈ। ਐਕਸ਼ਨ ਕਮੇਟੀ ਦਾ ਜੋ ਵੀ ਅਗਲਾ ਫੈਸਲਾ ਹੋਵੇਗਾ ਉਸ ਤੇ ਵੀ ਅਮਲ ਕੀਤਾ ਜਾਵੇਗਾ। ਉਨ੍ਹਾਂ ਐਕਸ਼ਨ ਕਮੇਟੀ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿੱਚ ਲੋਕਾਂ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਖ਼ਜ਼ਾਨਚੀ ਜਗਦੇਵ ਸਿੰਘ ਲਲਤੋਂ, ਬਲਾਕ ਮੀਤ ਪ੍ਰਧਾਨ ਜਰਨੈਲ ਸਿੰਘ, ਦਰਸ਼ਨ ਸਿੰਘ, ਬਲਾਕ ਆਗੂ ਕੁਲਵਿੰਦਰ ਸਿੰਘ, ਸੁਮਿੰਦਰ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਬਲਵੰਤ ਸਿੰਘ, ਹਰਨੇਕ ਸਿੰਘ, ਹਰਮਨ ਸਿੰਘ, ਜਗਜੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।