ਭਗਵਾਨ ਵਾਲਮੀਕਿ ਜੀ ਦੇ ਨਾਂ ’ਤੇ ਯੂਨੀਵਰਸਿਟੀ ਬਣਾਵਾਂਗੇ : ਚੰਨੀ ਜਨਰਲ ਲਈ-ਂਭਗਵਾਨ ਵਾਲਮੀਕਿ ਜੀ ਦੇ ਨਾਂ ’ਤੇ ਯੂਨੀਵਰਸਿਟੀ ਬਣਾਵਾਂਗੇ-ਚੰਨੀ
Publish Date: Sun, 25 Oct 2026 07:47 PM (IST)
Updated Date: Mon, 26 Oct 2026 04:07 AM (IST)
- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬਾ ਪੱਧਰੀ ਸਤਿਸੰਗ ਸਮਾਗਮ ਕਰਵਾਇਆ ਫੋਟੋ ਨੰਬਰ-17 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਵੀਰ ਏਕਲਵਯ ਯੂਥ ਫੈੱਡਰੇਸ਼ਨ ਵੱਲੋਂ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਹੇਠ ਗੁਰੂ ਨਾਨਕ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬਾ ਪੱਧਰੀ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ’ਚ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸਮਾਗਮ ਦੀ ਪ੍ਰਧਾਨਗੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੀਤੀ। ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਂ ’ਤੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿੱਥੇ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਾਮਾਇਣ ਦੀ ਰਚਨਾ ਕਰ ਕੇ ਭਾਰਤੀ ਸੱਭਿਆਚਾਰ ਨੂੰ ਅਮੀਰ ਬਣਾਇਆ। ਉਨ੍ਹਾਂ ਦੇ ਹੱਥ ’ਚ ਫੜੀ ਕਲਮ ਸਿੱਖਿਆ ਹਾਸਲ ਕਰਨ ਤੇ ਗਿਆਨ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਵਾਲਮੀਕਿ ਭਾਈਚਾਰੇ ਨੂੰ ਸਿੱਖਿਆ ਖੇਤਰ ’ਚ ਅੱਗੇ ਵਧਣ ਦਾ ਸੱਦਾ ਦਿੱਤਾ। ਚੰਨੀ ਨੇ ਕਿਹਾ ਕਿ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਵਾਪਰੀਆਂ ਤ੍ਰਾਸਦੀਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮਾਂ (ਐੱਸਆਈਟੀ) ਬਣਾਉਣ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਠੇਕੇਦਾਰੀ ਪ੍ਰਥਾ ਖ਼ਤਮ ਕਰਨ, ਕਰਮਚਾਰੀਆਂ ਦੀ ਸਿੱਧੀ ਭਰਤੀ ਤੇ ਵਾਲਮੀਕਿ ਸਮਾਜ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵੀ ਵਾਅਦਾ ਕੀਤਾ। ਆਸ਼ੂ ਨੇ ਵਾਲਮੀਕਿ ਸਮਾਜ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਾਲਮੀਕਿ ਭਾਈਚਾਰਾ ਕਾਂਗਰਸ ਪਾਰਟੀ ਦਾ ਅਹਿਮ ਹਿੱਸਾ ਹੈ ਤੇ ਹਮੇਸ਼ਾ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਰਿਹਾ ਹੈ। ਉਨ੍ਹਾਂ ਰਾਹੁਲ ਡੁਲਗਚ ਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ। ਭਗਵਾਨ ਵਾਲਮੀਕਿ ਬਾਰੇ ਜਾਣਕਾਰੀ ਰੱਖਣ ਵਾਲੇ ਤੇ ਹੁਸ਼ਿਆਰ ਬੱਚੇ ਸਨਮਾਨਤ ਸਮਾਗਮ ਦੌਰਾਨ ਚੰਨੀ ਨੇ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ ਅੱਗੇ ਜੋਤ ਜਗਾਈ। ਪ੍ਰੀਖਿਆਵਾਂ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਤੇ ਭਗਵਾਨ ਵਾਲਮੀਕਿ ਜੀ ਬਾਰੇ ਚੰਗੀ ਜਾਣਕਾਰੀ ਰੱਖਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਲੇਖਕ ਅਮਨ ਸੌਦੇ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਲਿਖੀ ਪੁਸਤਕ ਵੀ ਰਿਲੀਜ਼ ਕੀਤੀ ਗਈ। ਰਾਸ਼ਟਰੀ ਗਾਇਕ ਪਵਨ ਦ੍ਰਾਵਿੜ ਤੇ ਰਾਕੇਸ਼ ਰਾਹੀ ਨੇ ਭਗਵਾਨ ਵਾਲਮੀਕਿ ਜੀ ਦਾ ਗੁਣਗਾਨ ਕੀਤਾ। ਸਮਾਗਮ ’ਚ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਨ ਸਭਾ ਸਪੀਕਰ ਚਰਨਜੀਤ ਸਿੰਘ ਅਟਵਾਲ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਈਸ਼ਵਰਜੋਤ ਸਿੰਘ ਚੀਮਾ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਵਿਕਰਮ ਸਿੰਘ ਬਾਜਵਾ, ਸਾਬਕਾ ਮੇਅਰ ਬਲਕਾਰ ਸਿੰਘ ਸੰਧੂ, ਕੌਂਸਲਰ ਅਰੁਣ ਸ਼ਰਮਾ, ਗੌਰਵ ਭੱਟੀ, ਜਸਵਿੰਦਰ ਵੀਰੂ ਤੇ ਹੋਰ ਪਤਵੰਤੇ ਹਾਜ਼ਰ ਸਨ।