- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਸੀ ਕਲਾ ਦੇ ਖੇਡ ਮੈਦਾਨ ਦੀ ਸਫਾਈ ਦਾ ਕੰਮ ਸ਼ੁਰੂ

ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ /ਸਾਹਨੇਵਾਲ
ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖਾਸੀ ਕਲਾ ਵਿੱਚ ਸਪੋਰਟਸ ਕਲੱਬ ਅਤੇ ਪਿੰਡ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਖੇਡ ਮੈਦਾਨ ਦੀ ਸਫਾਈ ਅਤੇ ਚਾਰ ਦਵਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਨਵੰਬਰ ਮਹੀਨੇ ਦੇ ਵਿੱਚ ਖਾਸੀ ਕਲਾ ਦੇ ਅੰਦਰ ਵੱਡੇ ਪੱਧਰ ’ਤੇ ਖੇਡ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਪੂਰੇ ਪੰਜਾਬ ਤੋਂ ਨਾਮਵਰ ਟੀਮਾਂ ਹਿੱਸਾ ਲੈਣਗੀਆਂ ਤੇ ਵੱਖ-ਵੱਖ ਖੇਡਾਂ ’ਚ ਆਪਣਾ ਦਮ-ਖ਼ਮ ਵਿਖਾਉਣਗੀਆਂ।
ਇਸ ਖੇਡ ਮੇਲੇ ਦੀਆਂ ਤਿਆਰੀਆਂ ਵੀ ਜ਼ੋਰਾਂ ਤੇ ਚੱਲ ਰਹੀਆਂ ਹਨ ਤੇ ਹਰ ਦਿਨ ਜਿਹੜੇ ਖਿਡਾਰੀ ਖੇਡ ਮੈਦਾਨ ਵਿੱਚ ਖੇਡਣ ਵਾਲੇ ਖਿਡਾਰੀਆਂ ਦੀ ਸਹੂਲਤ ਲਈ ਖੇਡ ਮੈਦਾਨ ਦੀ ਸਾਫ ਸਫਾਈ ਕਰਵਾਈ ਗਈ ਹੈ ਅਤੇ ਜਿਹੜੇ ਖੇਡ ਮੈਦਾਨ ਦੇ ਆਸੇ ਪਾਸੇ ਨਾਜਾਇਜ਼ ਕਬਜ਼ੇ ਹਨ, ਉਹ ਖਾਲੀ ਕਰਵਾਏ ਜਾ ਰਹੇ ਹਨ ਤੇ ਖੇਡ ਮੈਦਾਨ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਉਹਨਾਂ ਇਹ ਵੀ ਕਿਹਾ ਕਿ ਉਹਨਾਂ ਦੇ ਸਪੁੱਤਰ ਦਵਿੰਦਰ ਸਿੰਘ ਗਿੱਲ ਭਾਵੇਂ ਵਿਦੇਸ਼ ਵਿੱਚ ਰਹਿੰਦਾ ਹੈ ਪਰ ਉਸ ਦੀ ਹਮੇਸ਼ਾ ਚਾਹਤ ਹੁੰਦੀ ਹੈ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ, ਤਾਂ ਜੋ ਪਿੰਡ ਦੇ ਖੇਡ ਮੈਦਾਨ ਤੋਂ ਨਿਕਲ ਕੇ ਖਿਡਾਰੀ ਆਪਣੇ ਮਾਂ ਬਾਪ ਪਿੰਡ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਨ! ਇਸ ਮੌਕੇ ਉਹਨਾਂ ਦੇ ਨਾਲ ਬਾਬਾ ਬਲਦੇਵ ਸਿੰਘ, ਨਿਰਮਲ ਸਿੰਘ ਗਿੱਲ, ਦਲਜੀਤ ਸਿੰਘ ਗਰੇਵਾਲ, ਲਾਲੀ ਗਰੇਵਾਲ, ਗੁਰਵਿੰਦਰ ਗਰਚਾ, ਰਾਜਾ ਸੋਮਲ, ਆਸ਼ੂ ਪਵਿੱਤਰ ਸਿੰਘ,ਰਾਣਾ ਗਿੱਲ ਹਾਜ਼ਰ ਸਨ।