- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕ੍ਰਿਸ਼ਨ ਕੁਮਾਰ ਬਾਵਾ ਪੰਜਾਬ ਕਾਂਗਰਸ ਦੇ ਓਬੀਸੀ ਵਿਭਾਗ ਦੇ ਵਰਕਿੰਗ ਚੇਅਰਮੈਨ ਨਿਯੁਕਤ

-ਦੱਖਣੀ ਹਲਕੇ ’ਚ ਕਾਂਗਰਸੀ ਵਰਕਰਾਂ ਨੇ ਮਠਿਆਈ ਵੰਡ ਕੇ ਮਨਾਈ ਖ਼ੁਸ਼ੀ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਓਬੀਸੀ ਵਿਭਾਗ ਦਾ ਵਰਕਿੰਗ ਚੇਅਰਮੈਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਚੇਅਰਮੈਨ ਡਾ. ਅਨਿਲ ਜੈ ਹਿੰਦ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ। ਬਾਵਾ ਦੀ ਨਿਯੁਕਤੀ ’ਤੇ ਲੁਧਿਆਣਾ ਦੇ ਦੱਖਣੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਬਾਵਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ਲਈ ਧੰਨਵਾਦੀ ਹਨ। ਉਨ੍ਹਾਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਸਚਿਨ ਪਾਇਲਟ, ਡਾ. ਅਨਿਲ ਜੈ ਹਿੰਦ, ਪ੍ਰਗਟ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਆਲ ਇੰਡੀਆ ਕਾਂਗਰਸ ਦੇ ਓਬੀਸੀ ਵਿਭਾਗ ਦੇ ਉਪ ਪ੍ਰਧਾਨ ਤੇ ਪੰਜਾਬ ਇੰਚਾਰਜ ਕੰਵਰਦੀਪ ਸਿੰਘ ਸੈਣੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਓਬੀਸੀ ਵਰਗ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਪਾਰਟੀ ਦੇ ਮੰਚ ’ਤੇ ਚੁੱਕਣ ਲਈ ਯਤਨ ਕਰਨਗੇ।
ਇਸ ਮੌਕੇ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਚੀਆਂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਅਮਰੀਕਾ ਕਾਂਗਰਸ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਮਾਰਕਫੈੱਡ ਦੇ ਡਾਇਰੈਕਟਰ ਕਰਨੈਲ ਸਿੰਘ ਗਿੱਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਗੁਰਦੇਵ ਸਿੰਘ ਲਾਪਰਾਂ, ਪਵਨ ਦੀਵਾਨ, ਐਡਵੋਕੇਟ ਰਾਹੁਲ ਪੁਹਾਲ, ਗੁਰਨਾਮ ਸਿੰਘ ਕਲੇਰ, ਵਰਿੰਦਰ ਭੱਲਾ, ਮਾਸਟਰ ਹਰੀਦੇਵ ਬਾਵਾ, ਸੋਨੂ ਪੰਡਿਤ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਵਰਕਰਾਂ ਨੇ ਬਾਵਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।