- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕੇ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ-ਗੁਰਿੰਦਰ ਸਿੰਘ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਹਲਕਾ ਗਿੱਲ ਦੇ ਪਿੰਡ ਢੋਡੇ ਵਿਖੇ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜ ਚੁੱਕੇ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੁਰਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਗਿੱਲ ਦੇ ਵਰਕਰ ਵੈਦ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀ ਹੁਣ ਚੋਣਾਂ ਨੇੜੇ ਆਉਣ ’ਤੇ ਹਲਕਾ ਗਿੱਲ ਤੋਂ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ, ਜਦਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਹ ਵਰਕਰਾਂ ਦੇ ਦੁੱਖ-ਸੁੱਖ ਵਿੱਚ ਨਜ਼ਰ ਨਹੀਂ ਆਏ। ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਹਲਕੇ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਜਿਸ ਨੂੰ ਵੀ ਉਮੀਦਵਾਰ ਬਣਾਏਗੀ, ਵਰਕਰ ਇਕਜੁੱਟ ਹੋ ਕੇ ਉਸ ਦਾ ਸਾਥ ਦੇਣਗੇ, ਪਰ ਸੰਭਾਵੀ ਉਮੀਦਵਾਰ ਬਣੇ ਹਲਕੇ ਵਿੱਚ ਗਰੁੱਪਬਾਜ਼ੀ ਬਣਾਉਣ ਤੋਂ ਗਰੇਜ ਕਰਨ । ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਕਿਸਾਨ ਸੈੱਲ ਦੇ ਜਿਲ੍ਹਾ ਪ੍ਰਧਾਨ ਹਿਰਦੇਪਾਲ ਢੀਂਡਸਾ, ਦਵਿੰਦਰ ਸਿੰਘ ਗਿੱਲ,ਸੁੱਖੀ ਦੋਲੋਂ,ਬਲਵਿੰਦਰ ਢੋਡੇ,ਗੁਰਇਕਬਾਲ ਢੋਡੇ,ਸਾਹਿਬ ਢੋਡੇ,ਬੰਟੀ ਢੋਡੇ, ਬੇਅੰਤ ਢੋਡੇ ਤੋਂ ਇਲਾਵਾ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ।