- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਪੀ ਗਿੱਲ ਕਾਂਗਰਸ ਕਿਸਾਨ ਸੈਲ ਦੇ ਸੂਬਾ ਸਕੱਤਰ ਨਿਯੁਕਤ

ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ /ਸਾਹਨੇਵਾਲ
ਕਾਂਗਰਸੀ ਆਗੂ ਸਿੰਘ ਹੈਪੀ ਗਿੱਲ ਕਾਂਗਰਸ ਹਾਈ ਕਮਾਂਡ ਵੱਲੋਂ ਕਿਸਾਨ ਸੈਲ ਦਾ ਸੂਬਾ ਜਨਰਲ ਸਕੱਤਰ ਬਣਾ ਕੇ ਅਹਿਮ ਜਿੰਮੇਵਾਰੀ ਦਿੱਤੀ ਹੈ। ਉਹਨਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੱਲੋਂ ਦਿੱਤਾ। ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਹੈਪੀ ਗਿੱਲ ਨੂੰ ਜ਼ਿੰਮੇਵਾਰੀ ਮਿਲਣ ਤੇ ਮੁਬਾਰਕਬਾਦ ਦਿੰਦੇ ਕਿਹਾ ਕਿ ਗਿੱਲ ਜਿੱਥੇ ਕਾਂਗਰਸ ਪਾਰਟੀ ਦੇ ਜਮੀਨ ਨਾਲ ਜੁੜੇ ਸੀਨੀਅਰ ਆਗੂ ਹਨ ਉਸ ਦੇ ਨਾਲ ਹੀ ਕਿਸਾਨ ਪਰਿਵਾਰ ਵਿੱਚੋਂ ਆਉਂਦੇ ਹਨ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਇਸ ਲਈ ਜਿਹੜੀ ਇਹਨਾਂ ਨੂੰ ਜਿੰਮੇਵਾਰੀ ਮਿਲੀ ਹੈ ਉਸ ਨਾਲ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜਨਗੇ। ਇਸ ਮੌਕੇ ਪੰਜਾਬ ਕਾਂਗਰਸ ਸੈੱਲ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਲਖਵੰਤ ਸਿੰਘ ਹੈਪੀ ਗਿੱਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਕਿਸਾਨ ਸੈਲ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਪਾਰਟੀ ਹਾਈ ਕਮਾਂਡ ਅਤੇ ਸਾਬਕਾ ਕੈਬਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜਿੰਮੇਵਾਰੀ ਪਾਰਟੀ ਹਾਈ ਕਮਾਂਡ ਨੇ ਉਹਨਾਂ ਨੂੰ ਦਿੱਤੀ ਹੈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਉਹਨਾਂ ਦੇ ਨਾਲ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ, ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਚੀਮਾ, ਦਿਲਾਵਰ ਸਿੰਘ ਤੇ ਹੋਰ ਹਾਜ਼ਰ ਸਨ।