- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਮਤਿ ਸਮਾਗਮ ’ਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ’ਚ ਵੱਡੀ ਗਿਣਤੀ ’ਚ ਸੰਗਤ ਨੇ ਹਫ਼ਤਾਵਾਰੀ ਗੁਰਮਤਿ ਸਮਾਗਮ ਸਮੇਂ ਜਿੱਥੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ, ਉੱਥੇ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਭਾਈ ਕਾਰਜ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹੀਬ ਵਾਲਿਆਂ ਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਨਾਲ ਗੁਰਮਤਿ ਵਿਚਾਰ ਸਾਝੇ ਪਾਉਂਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਗੁਰਦੁਆਰਾ ਸਾਹਿਬ ਦੇ ਹਜੂਰੀ ਕਥਾਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੇ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ।
ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਜਥੇ. ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂਘਰ ’ਚ ਨਤਮਸਤਕ ਹੋਈਆਂ।