- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਇਆ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਧਾਂਦਰਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਨਗਰ, ਸਟਾਰ ਕਾਲੋਨੀ ਤੇ ਸਤਜੋਤ ਨਗਰ ਦੇ ਵਸਨੀਕਾਂ ਵੱਲੋਂ ਜੋਸਫ਼ ਸਕੂਲ ਦੇ ਸਾਹਮਣੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਾਲਮੀਕਿ ਸਮਾਜ ਦੇ ਸੀਨੀਅਰ ਆਗੂ ਅਤੇ ਭਾਜਪਾ ਐੱਸਸੀ ਮੋਰਚਾ ਦੇ ਦਿਹਾਤੀ ਪ੍ਰਧਾਨ ਕੇਪੀ. ਰਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਰਾਣਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਦੀ ਰਚਨਾ ਕਰਕੇ ਸਮੁੱਚੀ ਮਨੁੱਖਤਾ ਨੂੰ ਸੱਚਾਈ, ਧਰਮ, ਨਿਆਂ ਅਤੇ ਸਦਾਚਾਰ ਦਾ ਮਾਰਗ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਸਮਾਜ ਵਿੱਚੋਂ ਭੇਦਭਾਵ ਖ਼ਤਮ ਕਰਕੇ ਏਕਤਾ, ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸੰਗਤ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਮੋਹਿਤ ਕੁਮਾਰ, ਸੁਰੇਸ਼ ਕੁਮਾਰ, ਰੋਹਿਤ ਕੁਮਾਰ, ਸੁਨੀਲ ਕੁਮਾਰ, ਰਾਜੇਸ਼ ਕੁਮਾਰ, ਪ੍ਰਮੋਦ ਕੁਮਾਰ, ਸੋਨੂੰ ਤੋ ਇਲਾਵਾ ਇਲਾਕਾ ਨਿਵਾਸੀਆਂ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।