- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਪਰਵਿੰਦਰ ਸਿੰਘ ਦੇ ਇਨਸਾਫ਼ ਲਈ ਝਾੜੂ ਫੂਕ ਪ੍ਰਦਰਸ਼ਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਗਿੱਲ ਦੇ ਪਿੰਡ ਖਾਨਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਏ ਇਸ ਪ੍ਰਦਰਸ਼ਨ ਦੀ ਅਗਵਾਈ ਸਰਕਲ ਪ੍ਰਧਾਨ ਕੁਲਜਿੰਦਰ ਸਿੰਘ ਚਹਿਲ ਨੇ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਝਾੜੂ ਫੂਕ ਕੇ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਆਪਣਾ ਰੋਸ ਪ੍ਰਗਟਾਇਆ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਦੁਹਰਾਈ।
ਇਸ ਮੌਕੇ ਕੁਲਜਿੰਦਰ ਸਿੰਘ ਚਹਿਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਨਿੱਜੀ ਸਿਆਸੀ ਲਾਹੇ ਲਈ ਨਹੀਂ, ਸਗੋਂ ਇਨਸਾਫ਼ ਦੀ ਪ੍ਰਾਪਤੀ ਲਈ ਹੈ। ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਚਹਿਲ ਨੇ ਕਿਹਾ ਕਿ ਇਨਸਾਫ਼ ਦੀ ਇਸ ਲੜਾਈ ਵਿੱਚ ਉਹ ਪੀੜਤ ਪਰਿਵਾਰ ਅਤੇ ਮੋਰਚੇ ਨਾਲ ਜੁੜੇ ਸੰਘਰਸ਼ਸ਼ੀਲ ਸਾਥੀਆਂ ਦੇ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਦੁਹਰਾਇਆ ਕਿ ਇਨਸਾਫ਼ ਦੀ ਮੰਗ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੀੜਤ ਪਰਿਵਾਰ ਦੇ ਹੱਕ ਵਿੱਚ ਆਵਾਜ਼ ਚੁੱਕਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।ਇਸ ਮੌਕੇ ਗੁਰਪ੍ਰੀਤ ਸਿੰਘ,ਜਸਵੀਰ ਸਿੰਘ, ਬਿੰਦਰੀ ਚਹਿਲ,ਕਾਕਾ ਸੇਖੋਂ, ਨਿਹਾਲ ਸਿੰਘ, ਸੁੱਖਸਾਗਰ ਸਿੰਘ, ਆਕਾਸ਼ਦੀਪ, ਸੋਨੀ ,ਪਾਲਾ ਸੇਖੋ, ਤਰਨ ਚਹਿਲ, ਗੋਪੀ ਚਹਿਲ, ਜਤਿੰਦਰ ਸਿੰਘ, ਪਰਮਜੀਤ ਸਿੰਘ, ਗੱਗੀ ਚਹਿਲ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।