- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝਾੜੂ ਸਾੜ ਕੇ ਰੋਸ ਪ੍ਰਦਰਸ਼ਨ, ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਉੱਠੀ ਆਵਾਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪਿੰਡ ਥਰੀਕੇ ਵਿਖੇ ਵਾਰਿਸ ਪੰਜਾਬ ਪਾਰਟੀ ਦੇ ਆਗੂ ਤੇ ਸਮਾਜ ਸੇਵਕ ਸੋਨੀ ਪੰਡਿਤ ਦੀ ਅਗਵਾਈ ਹੇਠ ਉਨ੍ਹਾਂ ਦੇ ਸਾਥੀਆਂ ਵੱਲੋਂ ਝਾੜੂ ਸਾੜ ਕੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਇਕੱਠੇ ਹੋਏ ਪਿੰਡ ਵਾਸੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਪੰਡਿਤ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਮਾਮਲਾ ਪੰਜਾਬ ਦੀ ਨੌਜਵਾਨੀ ਤੇ ਨਸ਼ਿਆਂ ਵਿਰੁੱਧ ਲੜਾਈ ਨਾਲ ਜੁੜਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਦਿਸ਼ਾ ਵਿੱਚ ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਹੋਣਾ ਚਾਹੀਦਾ ਹੈ ਤੇ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਨਿਰਪੱਖ ਢੰਗ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨੌਜਵਾਨ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਲੋਕ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਰੋਕੀ ਪੰਡਿਤ ਲਲਤੋਂ, ਮਣੀ ਥਰੀਕੇ, ਲਖਨ ਥਰੀਕੇ, ਅਮਨ ਥਰੀਕੇ, ਪ੍ਰੀਤਮ ਸਿੱਧੂ, ਬਿੱਟਾ ਉਸਤਾਦ, ਸੇਵਕ, ਜਸਬੀਰ, ਦਰਸ਼ਨ ਥਰੀਕੇ, ਰਾਜਾ ਥਰੀਕੇ, ਹਰਪ੍ਰੀਤ ਸਿੰਘ ਥਰੀਕੇ ਅਤੇ ਜਸ ਕਰਨ ਥਰੀਕੇ ਆਦਿ ਹਾਜ਼ਰ ਸਨ।