- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਪ-ਤਪ ਚੌਪਹਿਰਾ ਸਮਾਗਮ ’ਚ ਸੰਗਤਾਂ ਨੇ ਕੀਤਾ ਸਤਿਨਾਮ-ਵਾਹਿਗੁਰੂ ਦਾ ਜਾਪ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨੇੜੇ ਢੋਲੇਵਾਲ ਚੌਂਕ ਵਿਖੇ ਕਰਵਾਏ ਜਾਣ ਵਾਲੇ ਹਫਤਾਵਾਰੀ ਜੱਪ-ਤੱਪ ਚੌਪਹਿਰਾ ਗੁਰਮਤਿ ਸਮਾਗਮ ਵਿੱਚ ਦੂਰ-ਦੁਰਾਡੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂਘਰ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਸੰਗਤ ਵੱਲੋਂ ਸੰਗਤੀ ਰੂਪ ਵਿੱਚ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਸੰਗਤਾਂ ਨੇ ਭਾਵਪੂਰਵਕ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਉਸਤਤਿ ਵਿੱਚ 'ਕਲੀਆਂ ਚੂਣ-ਚੁਣ ਕੇ ਮੈਂ ਹਾਰ ਬਣਾਵਾਗੀ, ਆਪਣੇ ਸਤਿਗੁਰੂ ਦੇ ਮੈਂ ਗਲ ਵਿੱਚ ਪਾਵਾਂਗੀ' ਸ਼ਬਦਾਂ ਰਾਹੀਂ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਉਪਰੰਤ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਹੋਰਨਾਂ ਤੋਂ ਇਲਾਵਾ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ, ਸੁਭਾਸ਼ ਗੋਇਲ ਵੀ ਗੁਰੂ ਘਰ ਨਤਮਸਤਕ ਹੋਏ।