- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਚੰਡਾਲੀਆ ਪਰਿਵਾਰ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

33
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਪਰਮ ਪਿਤਾ ਪਰਮਾਤਮਾ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਡਾਲੀਆ ਪਰਿਵਾਰ ਵੱਲੋਂ ਜਵਾਹਰ ਨਗਰ ਵਿਖੇ ਸੰਗਤਾਂ ਲਈ ਲੰਗਰ ਲਾਇਆ। ਲੰਗਰ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਪੂਰੇ ਵਿਧੀ-ਵਿਧਾਨ ਨਾਲ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਚਰਨਾਂ ’ਚ ਸਰਬੱਤ ਦੇ ਭਲੇ ਅਤੇ ਸਮੁੱਚੇ ਸੰਸਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਕੌਂਸਲਰ ਚੌਧਰੀ ਯਸ਼ਪਾਲ ਅਤੇ ਗੋਲਡੀ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਆਸ਼ੂ ਨੇ ਕਿਹਾ ਕਿ ਨਾਥੀ ਰਾਮ, ਸੈਨੇਟਰੀ ਇੰਸਪੈਕਟਰ, ਅਰੁਣ ਚੰਡਾਲੀਆ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਉਣਾ ਸ਼ਰਧਾ ਤੇ ਸੇਵਾ ਭਾਵਨਾ ਦੀ ਪ੍ਰਤੱਖ ਮਿਸਾਲ ਹੈ। ਅਜਿਹੇ ਉਪਰਾਲੇ ਸਮਾਜ ’ਚ ਆਪਸੀ ਸਾਂਝ ਨੂੰ ਮਜ਼ਬੂਤ ਕਰਦੇ ਹਨ। ਚੰਡਾਲੀਆ ਪ੍ਰਵਾਰ ਵਲੋਂ ਅਰੁਣ ਚੰਡਾਲੀਆ ਦੀ ਅਗਵਾਈ ਚ ਪਹੁੰਚੀਆ ਸਖਸੀਅਤਾ ਨੂੰ ਸਨਮਾਨ ਚਿੰਨ ਦੇਕੇ ਸਨਮਾਨਿਤ ਵੀ ਕੀਤਾ।