ਪੰਜਾਬ ਨੂੰ ਸਿੱਖਿਆ ਦਾ ਧੁਰਾ ਬਣਾਉਣ ਦੇ ਮੁੱਖ ਮੰਤਰੀ ਦੇ ਦਾਅਵੇ ਖੋਖਲੇ : ਕਾਕਾ
ਜ਼ਰੂਰੀ ਖ਼ਬਰ-ਪੰਜਾਬ ਨੂੰ ਸਿੱਖਿਆ ਦਾ ਧੁਰਾ ਬਣਾਉਣ ਦੇ ਮੁੱਖ ਮੰਤਰੀ ਦੇ ਦਾਅਵੇ ਖੋਖਲੇ-ਕਾਕਾ
Publish Date: Mon, 26 Oct 2026 07:23 PM (IST)
Updated Date: Tue, 27 Oct 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਕਾਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਦੇ ਦਾਅਵਿਆਂ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੇ ਪ੍ਰਚਾਰ ਤੇ ਜ਼ਮੀਨੀ ਹਕੀਕਤ ਵਿਚਾਲੇ ਵੱਡਾ ਫ਼ਰਕ ਹੈ। ਕਾਕਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਉਪਲਬਧਤਾ, ਬੁਨਿਆਦੀ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਸਬੰਧੀ ਅਸਲ ਸਥਿਤੀ ਜਨਤਕ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਉਦਯੋਗਿਕ ਖੇਤਰ ਦੀਆਂ ਚੁਣੌਤੀਆਂ ਵੱਲ ਵੀ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇੰਨੀ ਤਰੱਕੀ ਹੋਈ ਹੈ, ਤਾਂ ਨੌਜਵਾਨ ਵਿਦੇਸ਼ਾਂ ਵੱਲ ਕਿਉਂ ਰੁਖ਼ ਕਰ ਰਹੇ ਹਨ।