ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਦਿੰਦੀਆਂ ਨੇ ਸੇਧ : ਮੁਕੇਸ਼ ਸਾਹਨੀ
ਜ਼ਰੂਰੀ ਖ਼ਬਰ-ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਪ੍ਰੇਰਨਾ ਦਿੰਦੀਆਂ ਨੇ-ਮੁਕੇਸ਼ ਸਾਹਨੀ
Publish Date: Mon, 26 Oct 2026 07:25 PM (IST)
Updated Date: Tue, 27 Oct 2026 04:02 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਰ ਧਰਮਸ਼ਾਲਾ, ਅਬਦੁੱਲਾਪੁਰ ਵਿਖੇ ਕਰਵਾਏ ਸਮਾਗਮ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਆਪਣੀ ਟੀਮ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਝੰਡੇ ਦੀ ਪਵਿੱਤਰ ਰਸਮ ਤੇ ਹਵਨ ਯੱਗ ਵਿੱਚ ਸ਼ਰਧਾਪੂਰਵਕ ਭਾਗ ਲਿਆ। ਸੰਗਤ ਨੂੰ ਸੰਬੋਧਨ ਕਰਦਿਆਂ ਮੁਕੇਸ਼ ਸਾਹਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਮਹਾਨ ਗ੍ਰੰਥ ਰਾਮਾਇਣ ਸਾਨੂੰ ਸੱਚਾਈ, ਨੈਤਿਕਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਨੇਹਾ ਦਿੰਦਾ ਹੈ। ਸਾਹਨੀ ਨੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਸਮਾਜ ਨੂੰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਵੀ ਦਿੱਤਾ।