- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦੀ ਲੀਡ-ਮੁੱਖ ਮੰਤਰੀ ਵਲੋਂ ਪਾਵਨ ਵਾਲਮੀਕਿ ਤੀਰਥ ਦੇ ਵਿਕਾਸ ਲਈ 17 ਕਰੋੜ ਦੀ ਗ੍ਰਾਂਟ ਦੇਣਾ ਸ਼ਲਾਘਾਯੋਗ-ਵਿਜੈ ਦਾਨਵ

-37ਵੀਂ ਸ਼ੋਭਾ ਯਾਤਰਾ ਦੀ ਸਫਲਤਾ ਲਈ ਦਾਨਵ ਵੱਲੋਂ ਸ਼ਹਿਰ ਵਾਸੀਆਂ ਦਾ ਧੰਨਵਾਦ
ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਾਵਨ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਵਨ ਵਾਲਮੀਕਿ ਤੀਰਥ ਦੇ ਵਿਕਾਸ ਕਾਰਜਾਂ ਅੱਜ 17 ਕਰੋੜ ਰੁਪਏ ਦੀ ਗ੍ਰਾਂਟ ਦੇਣ ਨਾਲ ਵਾਲਮੀਕਿ ਸਮਾਜ ਵਿਚ ਖੁਸ਼ੀ ਦੀ ਲਹਿਰ ਹੈ।
ਉਨ੍ਹਾਂ ਕਿਹਾ ਕਿ ਸਮੁੱਚੀ ਦੁਨੀਆਂ ਵਿਚ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਬੀਤੇ ਦਿਨੀਂ ਭਾਰਤੀਯ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ ਵੱਲੋਂ ਪਰਮ ਪਿਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਾਵਾਧਸ ਵੱਲੋਂ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ, ਜਿਸ ਲਈ ਅਸੀਂ ਸਮੂਹ ਨਗਰ ਨਿਵਾਸੀ, ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਸਮੂਹ ਭਾਵਾਧਸ ਆਗੂਆਂ ਦੇ ਤਹਿ ਦਿਲੋਂ ਧੰਨਵਾਦੀ ਹਾਂ।
ਉਨ੍ਹਾਂ ਕਿਹਾ ਕਿ ਭਾਵਾਧਸ ਵੱਲੋਂ ਹਰ ਸਾਲ ਪ੍ਰਗਟ ਦਿਵਸ ਮੌਕੇ ਕੱਢੀ ਜਾਣ ਵਾਲੀ ਸੋਭਾ ਯਾਤਰਾ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਸ਼ੋਭਾ ਯਾਤਰਾ ਹੈ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੀ ਸਟੇਜ ’ਤੇ ਸਮਾਜ ਦੇ ਹਰ ਵਰਗ ਦੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਦੀ ਹਾਜ਼ਰੀ ਸਾਬਤ ਕਰਦੀ ਹੈ ਕਿ ਭਗਵਾਨ ਵਾਲਮੀਕਿ ਸਾਰੀ ਮਨੁੱਖਤਾ ਦੇ ਮਾਰਗ ਦਰਸ਼ਕ ਹਨ। ਵਿਜੈ ਦਾਨਵ ਨੇ ਸ਼ਹਿਰ ਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਭਗਵਾਨ ਵਾਲਮੀਕਿ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ।