ਛਾਉਣੀ ਮੁਹੱਲਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਆ ਲੰਗਰ
ਛਾਉਣੀ ਮੁਹੱਲਾ ’ਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ
Publish Date: Mon, 26 Oct 2026 07:58 PM (IST)
Updated Date: Tue, 27 Oct 2026 04:04 AM (IST)
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਯੂਥ ਅਕਾਲੀ ਦਲ ਵੱਲੋਂ ਛਾਉਣੀ ਮੁਹੱਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਮਰਿਆਦਾ ਅਨੁਸਾਰ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਆਰਤੀ ਕੀਤੀ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਸਮਾਗਮ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਭਿੰਦਾ, ਪਾਰਟੀ ਦੇ ਸੀਨੀਅਰ ਆਗੂ ਆਰਡੀ. ਸ਼ਰਮਾ ਅਤੇ ਸਾਬਕਾ ਡਿਪਟੀ ਮੇਅਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸੇਸ ਤੌਰ ’ਤੇ ਸ਼ਿਰਕਤ ਕੀਤੀ। ਉਪਰੋਕਤ ਆਗੂਆਂ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਜੀਵਨ ਅਤੇ ਸਿਖਿਆਵਾ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਦਰਸਾਏ ਸੱਚ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ਤੇ ਚਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਬੰਧਕ ਮੋਹਿਤ ਘਾਰੂ ਦੀ ਅਗਵਾਈ ਹੇਠ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸੰਗਤਾ ਵਾਸਤੇ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਰਾਜ ਕੁਮਾਰ, ਮਨਪ੍ਰੀਤ ਮਾਣਾ, ਅਮਰਿੰਦਰ ਸਿੰਘ ਸੰਧੂ,ਮੋਹਣ ਲਾਲ ਘਾਰੂ, ਕੁੱਸ ਰਾਜ ਸੂਦਰ , ਬੱਬੂ ਸਿਧੂ, ਸੰਜੀਵ ਸਿੱਧੂ, ਪਵਨ ਘਾਰੂ, ਲਾਲੀ ਘਾਰੂ, ਅਤੇ ਦੀਪਕ ਸੌਧੀ, ਸਗਰ ਸੋਨੀ, ਸੰਜੂ ਸੋਨੀ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।