ਪਰਵਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ’ਚ ਪੰਮਾ ਜੱਸੋਵਾਲ ਸ਼ਾਮਲ
ਜ਼ਰੂਰੀ ਖ਼ਬਰ-ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਮਾਨਸਾ ਵਿਖੇ ਲੱਗੇ ਧਰਨੇ ਵਿੱਚ ਸ਼ਾਮਲ ਹੋਏ ਪੰਮਾ ਜੱਸੋਵਾਲ
Publish Date: Mon, 26 Oct 2026 08:50 PM (IST)
Updated Date: Tue, 27 Oct 2026 04:04 AM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ ਜ਼ਿਲ੍ਹਾ ਕਾਂਗਰਸ ਲੁਧਿਆਣਾ ਦੇ ਸੋਸ਼ਲ ਮੀਡੀਆ ਇੰਚਾਰਜ ਪਰਮਜੀਤ ਸਿੰਘ ਪੰਮਾ ਜੱਸੋਵਾਲ ਪਿਛਲੇ ਦੋ ਦਿਨਾਂ ਤੋਂ ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਲੱਗੇ ਧਰਨੇ ਵਿੱਚ ਸ਼ਮੂਲੀਅਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਝੋਟਾ ਦੇ ਪਿਤਾ ਸ੍ਰੀ ਭੀਮ ਸਿੰਘ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ। ਪੰਮਾ ਜੱਸੋਵਾਲ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਅਤੇ ਪੀੜਤ ਪਰਿਵਾਰ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਇਨਸਾਫ਼ ਲਈ ਸੜਕਾਂ ’ਤੇ ਬੈਠਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਏ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸ਼ਹੀਦ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ। ਉਨ੍ਹਾਂ ਕਿਹਾ ਕਿ ਉਹ ਇਸ ਧਰਨੇ ਰਾਹੀਂ ਉਠਾਈ ਜਾ ਰਹੀ ਇਨਸਾਫ਼ ਦੀ ਆਵਾਜ਼ ਨਾਲ ਖੜ੍ਹੇ ਹਨ ਅਤੇ ਪਰਿਵਾਰ ਦੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਦਿਵਾਉਂਦੇ ਰਹਿਣਗੇ।