ਨਸ਼ਿਆਂ ਤੇ ਅਪਰਾਧਾਂ ਨੂੰ ਰੋਕਣ ’ਚ ਸਰਕਾਰ ਫੇਲ੍ਹ : ਐਡ. ਮਹਿਮੀ
ਸੂਬਾ ਸਰਕਾਰ ਨਸ਼ਿਆ ਤੇ ਅਪਰਾਧਾਂ ਨੂੰ ਰੋਕਣ ਚ ਨਾਕਾਮ - ਐਡਵੋਕੇਟ ਮਹਿਮੀ
Publish Date: Mon, 26 Oct 2026 09:23 PM (IST)
Updated Date: Tue, 27 Oct 2026 04:05 AM (IST)
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ : ਨੌਜਵਾਨ ਦੇਸ਼ ਤੇ ਸੂਬੇ ਦਾ ਸਨਹਿਰੀ ਭਵਿੱਖ ਹਨ ਪਰ ਨਸ਼ਿਆਂ ਦਾ ਵਧਦਾ ਰੁਝਾਨ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਲੋਕ ਭਲਾਈ ਸਾਂਝਾ ਮੰਚ ਦੇ ਕੌਮੀ ਪ੍ਰਧਾਨ ਐਡਵੋਕੇਟ ਧਰਮਪਾਲ ਮਹਿਮੀ ਨੇ ਕੀਤਾ। ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਅੱਜ ਸੂਬੇ ਦੇ ਲੋਕ ਨਸ਼ਿਆਂ ਤੇ ਕਾਨੂੰਨ-ਵਿਵਸਥਾ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵੱਡੀ ਸਮੱਸਿਆ ਕਾਰਨ ਕਈ ਪਰਿਵਾਰ ਖ਼ਤਮ ਹੋ ਚੁੱਕੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣ। ਮਹਿਮੀ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੇ ਅਪਰਾਧਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੇ ਖਾਤਮੇ ਲਈ ਠੋਸ ਨੀਤੀ ਬਣਾਈ ਜਾਵੇ।