- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖਬਰ-ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ’ਚ ਏਸੀਪੀ ਅਟਵਾਲ ਅਤੇ ਪ੍ਰਧਾਨ ਢੱਲ ਨੂੰ ਕੀਤਾ ਸਨਮਾਨਿਤ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਛਾਉਟੀ ਮੁਹੱਲਾ ਚ ਕਮਲੇਸ਼ਵਰ ਧਰਮਸ਼ਾਲਾ ਮੰਦਰ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ‘ਆਪ’ ਦੇ ਸੀਨੀਅਰ ਆਗੂ ਲਾਲਾ ਸੁਰਿੰਦਰ ਅਟਵਾਲ, ਵਾਰਡ ਨੰਬਰ 89 ਦੀ ਕੌਂਸਲਰ ਅਰਾਧਨਾ ਅਟਵਾਲ, ਏਸੀਪੀ ਬਿਟਨ ਅਟਵਾਲ ਤੇ ਪ੍ਰਸਿੱਧ ਸਮਾਜ ਸੇਵੀ ਅਤੇ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਨੇ ਸ਼ਿਰਕਤ ਕਰਦਿਆਂ ਪਰਮ ਪਿਤਾ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਚਰਨਾਂ 'ਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਸਮਾਗਮ ਦੇ ਪ੍ਰਬੰਧਕ ਨੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਲਾਲਾ ਸੁਰਿੰਦਰ ਅਟਵਾਲ ਅਤੇ ਪ੍ਰਧਾਨ ਜਸਪਾਲ ਸਿੰਘ ਢੱਲ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਸ਼ਮੂਹ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਵੱਲੋਂ ਜੋ ਮਨੁੱਖਤਾ ਦੇ ਭਲੇ ਲਈ ਸੱਚ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲਕੇ ਪਰਮ ਪਿਤਾ ਪਰਮਾਤਮਾ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣਾ ਚਾਹੀਦਾ ਹੈ। ਇਸ ਮੌਕੇ ਪੱਪਾ ਬਤਰਾ, ਲੱਕੀ ਨਾਹਰ, ਬੀਬੀ ਕੈਲਾਸ਼ ਨਾਹਰ ਰਵੀ ਸ਼ੰਕਰ,ਸੌਨੂੰ, ਅਤੇ ਬਿੱਟੂ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾ ਵੀ ਹਾਜ਼ਰ ਸਨ।