- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 44 ’ਚ ਡੋਰ-ਟੂ-ਡੋਰ ਮੁਹਿੰਮ ਜਾਰੀ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਵਾਰਡ ਨੰਬਰ 44 ਦੇ ਮੁਹੱਲਾ ਪ੍ਰਤਾਪ ਨਗਰ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਨੇ ਸਮੂਹ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁਹੱਲਾ ਪ੍ਰਤਾਪ ਨਗਰ ਦੀ ਗਲੀ ਸੰਤ ਲੌਂਗੋਵਾਲ ਵਿਖੇ ਅਵਤਾਰ ਸਿੰਘ ਤਾਰੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਕ ਸਮਾਗਮ ਦੌਰਾਨ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਪਰਿਵਾਰਾਂ ਨੂੰ ਵੱਖ-ਵੱਖ ਮੁਫ਼ਤ ਅਤੇ ਲੋਕ ਭਲਾਈ ਸਹੂਲਤਾਂ ਰਾਹੀਂ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਆਮ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਵਿੱਚ ਸਹਾਇਤਾ ਕਰਨਾ ਹੈ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਲੋਕਾਂ ਨੂੰ ਇਸ਼ਤਿਹਾਰ ਵਿੱਚ ਦਰਜ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਅਪੀਲ ਕੀਤੀ ਕਿ ਉਹ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਉਪਲਬਧ ਸਰਕਾਰੀ ਸਹੂਲਤਾਂ ਅਤੇ ਨਿਯਮਾਂ ਬਾਰੇ ਜਾਣਕਾਰੀ ਹਾਸਲ ਕਰਨ। ਇਸ ਮੌਕੇ ਕੌਂਸਲਰ ਸੋਹਣ ਸਿੰਘ ਗੋਗਾ ਨੇ ਵੀ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਬਹੁਤ ਜ਼ਰੂਰੀ ਹੈ। ਲੋਕ ਭਲਾਈ ਸਕੀਮਾਂ ਸਬੰਧੀ ਘਰ-ਘਰ ਦੱਸਣ ਲਈ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਹਰਪਾਲ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਗੁਰਮੀਤ ਸਿੰਘ ਗੀਤੂ, ਹਰਜਿੰਦਰ ਸਿੰਘ, ਅਮਰਜੀਤ ਕੌਰ, ਰਾਜਵਿੰਦਰ ਸਿੰਘ, ਸਤਪਾਲ ਸਿੰਘ, ਹਰਦੀਪ ਸਿੰਘ ਗੁਰੂ, ਮਨਦੀਪ ਸਿੰਘ, ਬਿਪਨ ਸੇਠੀ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ ਸੈਣੀ, ਰੇਸ਼ਮ ਸਿੰਘ ਸੱਗੂ, ਭਾਈ ਕੁਲਵੀਰ ਸਿੰਘ, ਸਵਤਾਰ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਅਕਾਸ਼ ਵਰਮਾ, ਗੈਰੀ ਸੱਗੂ, ਸਾਗਰ ਤੁਲੀ, ਗਗਨਦੀਪ ਸਿੰਘ, ਮਹਿੰਦਰ ਸਿੰਘ, ਮਨਮੋਹਣ ਸਿੰਘ, ਸਤੀਸ਼ ਕੁਮਾਰ, ਰਾਜੇਸ਼ ਕੁਮਾਰ, ਹਲਕਾ ਇੰਚਾਰਜ ਸੁਖਪ੍ਰੀਤ ਕੌਰ, ਇਕਬਾਲ ਕੌਰ, ਸੁਖਵਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਅੰਨੂ ਬਾਲਾ, ਸੁਰਜੀਤ ਸਿੰਘ ਕਲਸੀ, ਬਲਵਿੰਦਰ ਸਿੰਘ, ਬੇਬੀ ਬਾਲਾ, ਬਲਜੀਤ ਕੌਰ, ਪਵਨ ਕੁਮਾਰ, ਹਰਨੂਰ ਸਿੰਘ ਅਤੇ ਏਕਮ ਸਿੰਘ ਹਾਜ਼ਰ ਸਨ।