- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸੋਮਾਸਰ ਸਾਹਿਬ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਇਆ

16
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ, ਨਗਰ ਟਿੱਬਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਕਾਰ ਸੇਵਾ ਹਜ਼ੂਰ ਸਾਹਿਬ ਵਾਲੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਅਤੇ ਜਥੇਦਾਰ ਬਾਬਾ ਮੇਜਰ ਸਿੰਘ ਦੀ ਦੇਖ-ਰੇਖ ਹੇਠ ਮਹੀਨਾਵਾਰ ਪੂਰਨਮਾਸ਼ੀ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਅਤੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਮੀਤ ਸਿੰਘ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਮਨਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ, ਜਦਕਿ ਪੰਥਕ ਢਾਡੀ ਜਥੇ ਦੇ ਭਾਈ ਸਿਕੰਦਰ ਸਿੰਘ ਲੁਹਾਰਾਂ ਨੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਬਾਬਾ ਗੁਰਮੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਅਤੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਾਨੂੰ ਸੇਵਾ, ਸਿਮਰਨ, ਸੱਚ ਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਮਹਾਂਪੁਰਖਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਤੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਲਈ ਪ੍ਰੇਰਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਭਰੀ ਤੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ।