- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਅੰਦੋਲਨ ਦੀ ਸ਼ਹੀਦ ਬੀਬੀ ਮਹਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਸਭਾ ਦੇ ਕਿਲ੍ਹਾ ਰਾਏਪੁਰ ’ਚ ਸਥਿਤ ਦਫਤਰ ’ਚ ਸ਼ਰਧਾਂਜਲੀ ਸਮਾਗਮ ਕਰਕੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਕਿਰਤੀ ਕਿਸਾਨਾਂ ਦੇ ਅੰਦੋਲਨ ਦੌਰਾਨ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਤੇ ਲੱਗੇ ਮੋਰਚੇ ਸਮੇਂ 27 ਅਕਤੂਬਰ 2021 ਨੂੰ ਸ਼ਹੀਦ ਹੋ ਗਈ ਬੀਬੀ ਮਹਿੰਦਰ ਕੌਰ ਡੇਹਲੋ ਦੀ ਪੰਜਵੀ ਬਰਸੀ ਮਨਾ ਕੇ ਉਨ੍ਹਾਂ ਨੂੰ ਯਾਦ ਕੀਤਾ। ਪੰਚ ਕਰਮਜੀਤ ਕੌਰ ਨਾਰੰਗਵਾਲ, ਸੁਖਵਿੰਦਰ ਕੌਰ ਡੇਹਲੋ, ਜਸਵੀਰ ਕੌਰ ਜੜਤੌਲੀ ਤੇ ਕੁਲਦੀਪ ਕੌਰ ਨਾਰੰਗਵਾਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਬੀਬੀ ਮਹਿੰਦਰ ਕੌਰ ਦੇ ਪੁੱਤਰ ਅਵਤਾਰ ਸਿੰਘ ਡੇਹਲੋ ਨੂੰ ਸਨਮਾਨਿਤ ਕਰਦਿਆਂ “ਕਿਸਾਨ ਮਜ਼ਦੂਰ ਅੰਦੋਲਨ ਦੀ ਸ਼ਹੀਦ ਬੀਬੀ ਅਮਰ ਰਹੇ” ਦੇ ਜ਼ੋਰਦਾਰ ਨਾਹਰੇ ਵੀ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਬੀਬੀ ਜੀ ਦੀ ਸ਼ਹਾਦਤ ਸਾਨੂੰ ਜਬਰ, ਜ਼ੁਲਮ, ਸਮਾਜਿਕ ਨਾ ਬਰਾਬਰੀ ਤੇ ਧੱਕੇ ਖ਼ਿਲਾਫ਼ ਲੜਨ ਦੀ ਪ੍ਰੇਰਣਾ ਦਿੰਦੀ ਰਹੇਗੀ। ਸੰਬੋਧਨ ਕਰਦਿਆਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਕੁਲਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ ਤੇ ਅਮਰੀਕ ਸਿੰਘ ਜੜਤੌਲੀ ਨੇ ਆਖਿਆ ਕਿ ਕਿਸਾਨਾਂ ਦਾ ਝੋਨਾ ਮੰਡੀਆਂ ’ਚ ਰੁਲ਼ ਰਿਹਾ ਹੈ। ਸੰਬੋਧਨ ਕਰਦਿਆਂ ਗੁਰਉਪਦੇਸ਼ ਸਿੰਘ ਘੁੰਗਰਾਣਾ, ਡਾ. ਕੁਲਵੰਤ ਸਿੰਘ ਮੋਹੀ ਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ ਵਿੱਚੋਂ ਡੀਏਪੀ ਖਾਦ ਨਹੀ ਮਿਲ ਰਹੀ ਜਿਸ ਕਾਰਨ ਕਿਸਾਨਾਂ ਦੀ ਆਲੂ ਤੇ ਕਣਕ ਦੀ ਫਸਲ ਲੇਟ ਹੋ ਰਹੀ ਹੈ। ਉਨਾਂ ਮੰਗ ਕੀਤੀ ਕਿ ਸੁਸਾਇਟੀਆਂ ’ਚ ਖਾਦ ਦੀ ਸਪਲਾਈ ਤੇਜ਼ ਕੀਤੀ ਜਾਵੇ। ਇਸ ਮੌਕੇ ਡਾ. ਕੇਸਰ ਸਿੰਘ ਧਾਦਰਾਂ, ਪ੍ਰਧਾਨ ਹਰਭਜਨ ਸਿੰਘ, ਪੰਚ ਸਰਬਪ੍ਰੀਤ ਸਿੰਘ ਕਿਲ੍ਹਾ ਰਾਏਪੁਰ, ਮਲਕੀਤ ਸਿੰਘ ਗਰੇਵਾਲ, ਪਰਮਿੰਦਰ ਸਿੰਘ, ਸਵਰਨਜੀਤ ਸਿੰਘ ਜੜਤੌਲੀ, ਤਰਲੋਚਨ ਸਿੰਘ ਘੁੰਗਰਾਣਾ, ਸ਼ਵਿੰਦਰ ਸਿੰਘ ਤਲਵੰਡੀ ਰਾਏ, ਸਵਰਨ ਸਿੰਘ ਆਸੀ ਕਲਾਂ, ਕਰਮ ਸਿੰਘ ਗਰੇਵਾਲ, ਜਸਵੰਤ ਸਿੰਘ ਟੂਸੇ, ਹਰਭਜਨ ਸਿੰਘ ਧਾਲੀਆਂ, ਜਸਵੰਤ ਸਿੰਘ ਰੰਗੀਆਂ, ਹਰਜੀਤ ਸਿੰਘ ਗਰੇਵਾਲ, ਦਰਸ਼ਣ ਸਿੰਘ ਰੰਗੀਆਂ, ਸਿਦਰਪਾਲ ਸਿੰਘ ਛਪਾਰ, ਢਾਡੀ ਹਾਕਮ ਸਿੰਘ, ਆਦਿ ਹਾਜ਼ਰ ਸਨ।