- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦੀ ਲੀਡ:ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਉਤਸ਼ਾਹ ਨਾਲ ਮਨਾਇਆ

-ਸੰਗਤ ਨੇ ਕੀਰਤਨ ਦਾ ਆਨੰਦ ਮਾਣਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਧਾਰਨ ਦਾ ਕੀਤਾ ਪ੍ਰਣ
36) ਕੀਰਤਨ ਦਾ ਆਨੰਦ ਮਾਣਨ ਸਮੇਂ ਸੰਗਤ।
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਜਿਨ੍ਹਾਂ ਦੀ ਪਵਿੱਤਰ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ 30 ਰਾਗਾਂ ਤੇ ਲਗਭਗ 638 ਸ਼ਬਦਾਂ/ਰਚਨਾਵਾਂ ਦੇ ਰੂਪ ’ਚ ਮਿਲਦੀ ਹੈ। ਉਨ੍ਹਾਂ ਦਾ ਪਾਵਨ 492ਵਾਂ ਪ੍ਰਕਾਸ਼ ਪੁਰਬ ਮਹਾਨਗਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਗੁਰਦੁਆਰਾ ਦੂਖ ਨਿਵਾਰਨ ਸਹਿਬ ਫੀਲਡਗੰਜ, ਸਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਲਗੀਧਰ ਸਾਹਿਬ ਕਾਮਰਾਨ ਰੋਡ, ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨੇੜੇ ਢੋਲੇਵਾਲ ਚੌਂਕ, ਗੁਰਦੁਆਰਾ ਸਾਹਿਬ ਗੁਰਸ਼ਬਦ ਪ੍ਰਚਾਰ, ਰਾਮ ਨਗਰ, ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ, ਗੁਰਦੁਆਰਾ ਭਾਈ ਰਾਮ ਸਿੰਘ ਜੀ ਵਿਸ਼ਵਕਰਮਾ ਕਾਲੋਨੀ, ਗੁਰਦੁਆਰਾ ਮਾਤਾ ਭਾਗਵੰਤੀ, ਬਸੰਤ ਰੋਡ , ਗੁਰਦੁਆਰਾ ਪਾਤਿਸ਼ਾਹੀ ਛੇਂਵੀ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਜਾਏ ਵਿਸ਼ੇਸ਼ ਗੁਰਮਤਿ ਸਮਾਗਮਾਂ ਦੌਰਾਨ ਰਾਗੀ ਜਥਿਆਂ ਵੱਲੋਂ ਜਿੱਥੇ ਇਲਾਹੀ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਉੱਥੇ ਵੱਡੀ ਗਿਣਤੀ ’ਚ ਗੁਰੂਘਰਾਂ 'ਚ ਨਤਮਸਤਕ ਹੋਈਆਂ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਧਾਰਨ ਕਰਨ ਦਾ ਪ੍ਰਣ ਕੀਤਾ।
-ਬਾਕਸ-
-ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ
35) ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰੂਘਰ ’ਚ ਕੀਰਤਨ ਦੀ ਸੇਵਾ ਨਿਭਾਉਂਦੇ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਹਜੂਰੀ ਰਾਗੀ ਗੁਰਦੁਆਰਾ ਸਾਹਿਬ।
ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ। ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਜੋਬਨਪ੍ਰੀਤ ਸਿੰਘ, ਭਾਈ ਲਵਪ੍ਰੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਦੇਵ ਸਿੰਘ ਕੋਹਾੜਕਾ (ਦੋਨੋਂ) ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਗੁਰਜੋਤ ਸਿੰਘ ਸ਼ਾਹਬਾਦ ਵਾਲਿਆਂ ਤੇ ਬੀਬੀ ਬਲਵਿੰਦਰ ਕੌਰ ਸਮੇਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਸਮੁੱਚਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਨੇ ਨਿਮਰਤਾ, ਸਹਿਣਸ਼ੀਲਤਾ, ਨਿਸ਼ਕਾਮ ਸੇਵਾ ਤੇ ਪਰਉਪਕਾਰ ਦਾ ਜੋ ਸੁਨੇਹਾ ਦਿੱਤਾ, ਉਹ ਅਜੋਕੇ ਸਮਾਜ ਲਈ ਬੇਹੱਦ ਮਹੱਤਵਪੂਰਨ ਹੈ। ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਜਾਤ-ਪਾਤ, ਊਚ-ਨੀਚ ਤੇ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਹਰਵਿੰਦਰ ਸਿੰਘ ਚਾਵਲਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਬਿੰਦਰਾ ਵੀ ਗੁਰੂਘਰ ’ਚ ਨਤਮਸਤਕ ਹੋਏ।
-ਬਾਕਸ-
-ਗੁਰਦੁਆਰਾ ਸ਼ਹੀਦਾਂ ਫੇਰੂਮਾਨ ’ਚ ਕਰਵਾਇਆ ਗੁਰਮਤਿ ਸਮਾਗਮ
34) ਗੁਰਦੁਆਰਾ ਸ਼ਹੀਦਾਂ ਫੇਰੂਮਾਨ ’ਚ ਕੀਰਤਨੀ ਜੱਥੇ ਨੂੰ ਸਿਰੋਪਾਓ ਭੇਟ ਕਰਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਸੁਖਵਿੰਦਰਪਾਲ ਸਿੰਘ ਸਰਨਾ ਤੇ ਹੋਰ।
ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਂਕ ਵਿਖੇ ਵੀ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਨੇ ਆਪਣੇ ਜਥਿਆਂ ਸਮੇਤ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਗੁਰਮਤਿ ਸਿਧਾਂਤਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਉਪਦੇਸ਼ਾਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਉਪਦੇਸ਼ ਮਨੁੱਖਤਾ ਲਈ ਸੁੱਖਾਂ ਦਾ ਖਜ਼ਾਨਾ ਹਨ, ਜੋ ਮਨੁੱਖ ਨੂੰ ਨਿਮਰਤਾ, ਸੇਵਾ, ਸੰਤੋਖ ਅਤੇ ਆਤਮਿਕ ਆਨੰਦ ਦੀ ਪ੍ਰਾਪਤੀ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਪਵਿੱਤਰ ਨਗਰ ਸ੍ਰੀ ਅੰਮ੍ਰਿਤਸਰ ਸਾਹਿਬ ਅੱਜ ਸਮੁੱਚੀ ਮਨੁੱਖਤਾ ਲਈ ਸ਼ਰਧਾ, ਸੇਵਾ ਤੇ ਸਰਬ ਸਾਂਝੀਵਾਲਤਾ ਦਾ ਮਹਾਨ ਕੇਂਦਰ ਬਣਿਆ ਹੋਇਆ ਹੈ। ਸਮਾਗਮਾਂ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ, ਵਿਸ਼ਵ ਸ਼ਾਂਤੀ ਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
-ਬਾਕਸ-
-ਗੁਰਦੁਆਰਾ ਕਲਗੀਧਰ ਸਹਿਬ ’ਚ ਸੰਗਤ ਨੇ ਸੁਣਿਆ ਰਸਭਿੰਨਾ ਕੀਰਤਨ
37) ਕੀਰਤਨ ਦੀ ਸੇਵਾ ਨਿਭਾਉਂਦੇ ਭਾਈ ਦਵਿੰਦਰ ਸਿੰਘ ਜੀ ਸੋਹਣਾ ਵਾਲੇ ਤੇ ਉਨ੍ਹਾਂ ਦਾ ਜੱਥਾ। ਤਸਵੀਰਾਂ : ਲੱਕੀ ਭੱਟੀ।
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ, ਕਾਮਰਾਨ ਰੋਡ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਤੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਕਰਵਾਇਆ। ਇਸ ਮੋਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਨੂੰ ਸੁਣਿਆ। ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੋਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਜੀ ਸੁਹਾਣੇ ਵਾਲਿਆਂ ਨੇ ਰੱਬੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਤੇ ਉਪਦੇਸ਼ਾਂ ਵਿਚ ਮਨੁੱਖੀ ਜੀਵਨ ਨੂੰ ਉੱਚਾ ਤੇ ਸੁਚੱਜਾ ਬਣਾਉਣ ਦੇ ਸਿਧਾਂਤ ਸ਼ਾਮਲ ਹਨ। ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ। ਇਸ ਮੌਕੇ ਭੁਪਿੰਦਰਪਾਲ ਸਿੰਘ ਧਵਨ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਤਰਨਜੀਤ ਸਿੰਘ, ਚਰਨਜੀਤ ਸਿੰਘ, ਤੇਜਿੰਦਰ ਪਾਲ ਸਿੰਘ, ਰਮਨਦੀਪ ਸਿੰਘ ਦੀਪਕ, ਅਮਨਪ੍ਰੀਤ ਸਿੰਘ ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਮਿੰਦਰ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ’ਚ ਸੰਗਤ ਨੇ ਵੀ ਗੁਰੂਘਰ ’ਚ ਹਾਜ਼ਰੀ ਭਰੀ।