- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਦਾ ਬੌਟਮ-‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ

1 ਦਾ ਬੌਟਮ-‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਕੁੱਲ ਹਿੰਦ ਕਾਂਗਰਸ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਵੱਲੋਂ ਸ਼ਹਿਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਅਤੇ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ’ਚ ਸਰਕਟ ਹਾਊਸ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਭੇਜੀ ਗਈ ਅਬਜ਼ਰਵਰ ਮੈਡਮ ਅਮ੍ਰਿਤਾ ਧਵਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਿੰਦਰ ਡਾਲਵੀ ਅਤੇ ਵੱਖ-ਵੱਖ ਬੁਲਾਰਿਆਂ ਨੇ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਹਰ ਨਾਗਰਿਕ ਨੂੰ ਉਸ ਦੀ ਵੋਟ ਦੇ ਅਧਿਕਾਰ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਇਸ ਮੁਹਿੰਮ ਨੂੰ ਬਲਾਕ ਪੱਧਰ ਅਤੇ ਬੂਥ ਪੱਧਰ ’ਤੇ ਲਿਜਾ ਕੇ ਹਰ ਘਰ ਤੱਕ ਪਹੁੰਚਾਏਗੀ।
ਉਨ੍ਹਾਂ ਦੱਸਿਆ ਕਿ ਹਰ ਬੂਥ ’ਤੇ ਕਾਂਗਰਸ ਪਾਰਟੀ ਵੱਲੋਂ ਬੀਐੱਲਏ-2 ਤੋਂ ਇਲਾਵਾ ‘ਵੋਟ ਰੱਖਿਅਕ’ ਵੀ ਨਿਯੁਕਤ ਕੀਤੇ ਜਾਣਗੇ, ਜੋ ਵੋਟਰ ਸੂਚੀਆਂ ਵਿੱਚੋਂ ਕੱਟੀਆਂ ਗਈਆਂ ਵੋਟਾਂ, ਤਬਦੀਲ ਕੀਤੀਆਂ ਗਈਆਂ ਵੋਟਾਂ, ਮ੍ਰਿਤਕ ਵਿਅਕਤੀਆਂ ਦੀਆਂ ਵੋਟਾਂ ਅਤੇ ਜਾਅਲੀ ਵੋਟਾਂ ਦੀ ਜਾਂਚ ਕਰਨਗੇ। ਇਸ ਦੇ ਨਾਲ ਹੀ ਬੀਐੱਲਏ-2 ਅਤੇ ਵੋਟ ਰੱਖਿਅਕ ਨਵੀਆਂ ਵੋਟਰ ਸੂਚੀਆਂ ਵਿੱਚ ਦਰਜ ਕੀਤੀਆਂ ਗਈਆਂ ਨਵੀਆਂ ਵੋਟਾਂ ਦੀ ਵੀ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਵੋਟਾਂ ਦੀ ਚੋਰੀ ਨੂੰ ਰੋਕਣ ਅਤੇ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀ ਵੋਟ ਦੇ ਹੱਕ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਵਚਨਬੱਧ ਹੈ।
ਇਸ ਮੀਟਿੰਗ ਦੌਰਾਨ ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਕੁਲਦੀਪ ਵੈਦ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਕਾਮਿਲ ਅਮਰ ਸਿੰਘ, ਜਗਤਾਰ ਸਿੰਘ ਜੱਗਾ, ਵਿਕਰਮ ਬਾਜਵਾ, ਕੇਕੇ ਬਾਵਾ, ਪਵਨ ਦੀਵਾਨ, ਅੰਮ੍ਰਿਤ ਕੌਰ ਗਿੱਲ, ਸੁਰਿੰਦਰ ਕੌਰ, ਕਿਰਨਦੀਪ ਕੌਰ ਗਰੇਵਾਲ, ਮਨਰਾਜ ਠੁਕਰਾਲ ਤੋਂ ਇਲਾਵਾ ਸੀਨੀਅਰ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।