- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਭਗਵੰਤ ਮਾਨ ਸਰਕਾਰ-ਧੀਮਾਨ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਅਤੇ ਜ਼ਿਲ੍ਹਾ ਉਪ ਪ੍ਰਧਾਨ ਨਰਿੰਦਰ ਸਿੰਘ ਮੱਲ੍ਹੀ ਨੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਨੀਸ਼ ਧੀਮਾਨ ਤੇ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਰਹਿ ਕੇ ਪੰਜਾਬ ਦੇ ਲੋਕਾਂ ਨੂੰ ਅੱਜ ਵੀ ਝੂਠੇ ਸਬਜ਼ਬਾਗ ਦਿਖਾਉਣ ਵਿੱਚ ਮਸਰੂਫ਼ ਹਨ। ਸੂਬੇ ਅੰਦਰ ਬੇਰੁਜ਼ਗਾਰੀ, ਨਸ਼ਾਖੋਰੀ, ਗੈਂਗਸਟਰਵਾਦ ਤੇ ਵਧ ਰਹੀਆਂ ਫਿਰੌਤੀ ਦੀਆਂ ਘਟਨਾਵਾਂ ਨੇ ਆਮ ਲੋਕਾਂ ਸਮੇਤ ਵਪਾਰੀ ਵਰਗ ਦੀ ਚਿੰਤਾ ਵਧਾ ਦਿੱਤੀ ਹੈ, ਜਦਕਿ ਸਰਕਾਰ ਇਸ਼ਤਿਹਾਰਬਾਜ਼ੀ ਰਾਹੀਂ ਆਪਣੀਆਂ ਪ੍ਰਾਪਤੀਆਂ ਗਿਣਾਉਣ ’ਚ ਲੱਗੀ ਹੋਈ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਦੀ ਕਥਨੀ ਤੇ ਕਰਨੀ ਵਿਚਲਾ ਫ਼ਰਕ ਸਮਝ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾਉਣਗੇ ਤੇ ਭਾਜਪਾ ਪੰਜਾਬ ’ਚ ਮਜ਼ਬੂਤ ਸਿਆਸੀ ਬਦਲ ਵਜੋਂ ਉੱਭਰੇਗੀ। ਇਸ ਮੌਕੇ ਡਾ. ਨਿਰਮਲ ਨਈਅਰ, ਨਵਲ ਜੈਨ, ਕੌਂਸਲਰ ਸੁਮਨ ਵਰਮਾ ਵੀ ਮੌਜੂਦ ਸਨ।