- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਤੇ ਜ਼ਰੂਰੀ ਖ਼ਬਰ-ਭਾਜਪਾ ਨੇ ਗੋਰੀਆਂ ਐੱਸਸੀ ਮੋਰਚਾ ਤੇ ਸੈਣੀ ਨੂੰ ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਪੰਜਾਬ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਸਹਿਮਤੀ ਨਾਲ ਜਤਿੰਦਰ ਗੋਰੀਆਂ ਨੂੰ ਐੱਸਸੀ ਮੋਰਚਾ ਤੇ ਨਵੀਨ ਸੈਣੀ ਨੂੰ ਓਬੀਸੀ. ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਹਰੇਕ ਵਰਕਰ ਨੂੰ ਉਸ ਦੀ ਮਿਹਨਤ, ਲਗਨ ਤੇ ਸਮਰਪਣ ਦੇ ਆਧਾਰ ’ਤੇ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਦੋਵੇਂ ਨਵ-ਨਿਯੁਕਤ ਪ੍ਰਧਾਨ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ, ਸਮਾਜ ਦੇ ਸਾਰੇ ਵਰਗਾਂ ਨੂੰ ਸੰਗਠਨ ਨਾਲ ਜੋੜਨ ਤੇ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਵੀ ਸਾਰੇ ਅਹੁਦੇਦਾਰਾਂ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ। ਇਸ ਮੌਕੇ ਐੱਸਸੀ. ਮੋਰਚਾ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਦੀਪ ਸਿੰਘ ਨੀਟੂ, ਓਬੀਸੀ ਮੋਰਚਾ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਸੇਠੀ, ਜ਼ਿਲ੍ਹਾ ਮੀਤ ਪ੍ਰਧਾਨ ਸੰਜੇ ਗੋਸਾਈਂ, ਸਰਬਜੀਤ ਸਿੰਘ ਕਾਕਾ, ਮਹੇਸ਼ ਸ਼ਰਮਾ, ਗੁਰਦੀਪ ਸਿੰਘ ਗੋਸ਼ਾ, ਦਵਿੰਦਰ ਜੱਗੀ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਹਰਸ਼ ਸ਼ਰਮਾ, ਸ਼ੀਨੂ ਚੁੱਘ, ਕੈਲਾਸ਼ ਚੌਧਰੀ, ਜ਼ਿਲ੍ਹਾ ਸਕੱਤਰ ਚੰਦਨ ਗੁਪਤਾ, ਕਸ਼ਿਸ਼ ਰਤੜਾ ਸਮੇਤ ਹੋਰ ਭਾਜਪਾ ਵਰਕਰ ਮੌਜੂਦ ਸਨ।