- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਇਤਿਹਾਸ ਸਿਰਜੇਗੀ-ਈਸ਼ਵਰਜੋਤ ਚੀਮਾ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੀ ਕਾਂਗਰਸ ਪਾਰਟੀ ਦੀ ਰੈਲੀ ਇਤਿਹਾਸ ਸਿਰਜੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕੀਤਾ। ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਇਤਿਹਾਸ ਸਿਰਜੇਗੀ ਅਤੇ ਇਸ ਵਿੱਚ ਹੋਣ ਵਾਲਾ ਵਿਸ਼ਾਲ ਇਕੱਠ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਲੋਕਾਂ ਦੇ ਗੁੱਸੇ ਦਾ ਪ੍ਰਗਟਾਵਾ ਕਰੇਗਾ। ਚੀਮਾ ਨੇ ‘ਆਪ’ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ਸਰਕਾਰ ਚੁਣੀ ਸੀ, ਪਰ ਅੱਜ ਸਰਕਾਰ ਨੂੰ ਲੋਕਾਂ ਦੇ ਸਵਾਲਾਂ, ਜਨਤਕ ਮੁੱਦਿਆਂ ਤੇ ਇਨਸਾਫ਼ ਦੀਆਂ ਮੰਗਾਂ ਦਾ ਜਵਾਬ ਦੇਣਾ ਚਾਹੀਦਾ ਹੈ। ਸੰਗਰੂਰ ਦੀ ਰੈਲੀ ਸਿਰਫ਼ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਲੋਕਾਂ ਦੀਆਂ ਉਮੀਦਾਂ ਅਤੇ ਜਵਾਬਦੇਹੀ ਦੀ ਮੰਗ ਨੂੰ ਬੁਲੰਦ ਕਰਨ ਵਾਲਾ ਮੰਚ ਹੋਵੇਗੀ। ਚੀਮਾ ਨੇ ਪਰਵਿੰਦਰ ਸਿੰਘ ਝੋਟੇ ਅਤੇ ਮੋਹਨਜੀਤ ਸ਼ੇਰੋਂ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਜਵਾਬਦੇਹੀ ’ਤੇ ਸਵਾਲ ਉਠਾਏ। ਉਨ੍ਹਾਂ ਦੇ ਬਿਆਨ ਅਨੁਸਾਰ, ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਰਕਾਰ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਨਤੀਜੇ ਤੇ ਜਵਾਬ ਮੰਗਦੀ ਹੈ। 4 ਨਵੰਬਰ ਦੀ ਸੰਗਰੂਰ ਰੈਲੀ ਵਿੱਚ ਕਾਂਗਰਸ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਚੁੱਕੇਗੀ।