- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਸੜਕਾਂ ’ਤੇ ਪੈ ਰਹੇ ਮਾੜੇ ਮਟੀਰੀਅਲ ਦੀ ਸਰਕਾਰ ਜਾਂਚ ਕਰੇ-ਪਵਨ ਦੀਵਾਨ

-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਰਾਜਗੁਰੂ ਨਗਰ ਦੀਆਂ ਬਣ ਰਹੀਆਂ ਸੜਕਾਂ ’ਤੇ ਚੁੱਕੇ ਸਵਾਲ
ਫ਼ੋਟੋ ਨੰਬਰ-24,25
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਰਾਜਗੁਰੂ ਨਗਰ ਦੀਆਂ ਬਣ ਰਹੀਆਂ ਨਵੀਆਂ ਸੜਕਾਂ ਵਿੱਚ ਮਾੜੇ ਮਟੀਰੀਅਲ ਪੈਣ ਦੇ ਦੋਸ਼ ਲਗਾਉਂਦੇ ਇਹਨਾਂ ਸੜਕਾਂ ਦੀ ਜਾਂਚ ਦੀ ਮੰਗ ਕੀਤੀ ਉਹਨਾਂ ਕਿਹਾ ਕਿ ਸਰਕਾਰ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਉਹਨਾਂ ਲੁਧਿਆਣਾ ਨਗਰ ਸੁਧਾਰ ਟਰੱਸਟ ਵੱਲੋਂ ਰਾਜਗੁਰੂ ਨਗਰ ਦੇ ਵਿਕਾਸ ਲਈ ਹਾਲ ਹੀ ਵਿੱਚ ਬਣਾਈਆਂ ਸੜਕਾਂ ਦੀ ਕੁਆਲਿਟੀ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨਾਂ ਨੂੰ ਰਾਜਗੁਰੂ ਨਗਰ ਇਲਾਕੇ ਵਿੱਚ ਸੜਕਾਂ ਦੀ ਖਸਤਾ ਹਾਲਤ ਸਬੰਧੀ ਸਥਾਨਕ ਨਿਵਾਸੀਆਂ ਵੱਲੋਂ ਮੌਕੇ ’ਤੇ ਸੱਦਿਆ ਗਿਆ ਸੀ, ਜਿਸ ਦੌਰਾਨ ਲੋਕਾਂ ਵੱਲੋਂ ਸੜਕਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ। ਇਲਾਕਾ ਨਿਵਾਸੀਆਂ ਨੇ ਪਵਨ ਦੀਵਾਨ ਨੂੰ ਦੱਸਿਆ ਕਿ ਸਰਕਾਰੀ ਦਾਅਵਿਆਂ ਦੇ ਉਲਟ ਰਾਜਗੁਰੂ ਨਗਰ ਦੀਆਂ ਸੜਕਾਂ ਦੀ ਹਾਲਤ ਬੇਹੱਦ ਖਰਾਬ ਹੈ। ਕੁਝ ਸਮਾਂ ਪਹਿਲਾਂ ਹੀ ਬਣਾਈਆਂ ਸੜਕਾਂ ਤੋਂ ਲੁੱਕ ਉਖੜਨੀ ਸ਼ੁਰੂ ਹੋ ਗਈ ਹੈ ਤੇ ਕਈ ਥਾਂ ਟੋਏ ਬਣ ਗਏ ਹਨ, ਜਿਸ ਕਾਰਨ ਸੜਕਾਂ ਦੇ ਨਿਰਮਾਣ ਦੀ ਗੁਣਵੱਤਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਨੇ ਕਿਹਾ ਕਿ ਸੜਕਾਂ ਦੀ ਮੋਟਾਈ ਅਤੇ ਨਿਰਮਾਣ ਵਿੱਚ ਵਰਤੀ ਸਮੱਗਰੀ ਦੀ ਗੁਣਵੱਤਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਦੀਵਾਨ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਇਕ ਜਾਣਕਾਰੀ ਬੋਰਡ ਲਾਇਆ ਜਾਵੇ। ਇਸ ਬੋਰਡ ’ਤੇ ਕੰਮ ਸ਼ੁਰੂ ਹੋਣ ਦੀ ਤਾਰੀਖ, ਸਬੰਧਤ ਠੇਕੇਦਾਰ ਦਾ ਨਾਮ, ਨਿਰਮਾਣ ਦੀ ਕੁੱਲ ਲਾਗਤ, ਵਰਤੀ ਜਾਣ ਵਾਲੀ ਸਮੱਗਰੀ ਦੇ ਵੇਰਵੇ ਅਤੇ ਸੜਕ ਦੀ ਨਿਰਧਾਰਤ ਮਿਆਦ ਬਾਰੇ ਜਾਣਕਾਰੀ ਸਪੱਸ਼ਟ ਤੌਰ ’ਤੇ ਦਰਜ ਕੀਤੀ ਜਾਵੇ। ਅਜਿਹੀ ਵਿਵਸਥਾ ਨਾਲ ਲੋਕਾਂ ਨੂੰ ਸੜਕਾਂ ਦੇ ਨਿਰਮਾਣ ਸਬੰਧੀ ਪੂਰੀ ਜਾਣਕਾਰੀ ਮਿਲੇਗੀ ਅਤੇ ਮਾੜੀ ਗੁਣਵੱਤਾ ਵਾਲੇ ਕੰਮ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾ ਸਕੇਗੀ। ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣ ਤੇ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਵਿੱਚ ਮਦਦ ਮਿਲੇਗੀ। ਇਸ ਦੌਰਾਨ ਬੀਐਮ ਕਾਲੀਆ, ਮਨਿੰਦਰ ਪਾਲ ਸਿੰਘ ਗੁਲਿਆਨੀ, ਬਾਲ ਕ੍ਰਿਸ਼ਨ ਸ਼ਰਮਾ, ਸੁਰਜੀਤ ਸਿੰਘ ਖੁਰਾਨਾ, ਹਰਭਗਤ ਗਰੇਵਾਲ, ਬ੍ਰਿਜ ਮੋਹਨ ਸ਼ਰਮਾ, ਵਰੁਣ ਸ਼ਰਮਾ, ਰਜਨੀਸ਼ ਸ਼ਰਮਾ ਵੀ ਮੌਜੂਦ ਰਹੇ।