- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਠੇਕੇਦਾਰ ਨੂੰ ਨਵੇਂ ਠੇਕੇ ਦੇਣ ’ਤੇ ਇਤਰਾਜ਼ ਜਤਾਇਆ

ਸੁਰੇਸ਼ ਕੁਮਾਰ, ਪੰਜਾਬੀ ਜਾਗਰਣ, ਲੁਧਿਆਣਾ
ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਮੇਅਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਪੁੱਛਿਆ ਹੈ ਕਿ ਐੱਫਐਂਡਸੀਸੀ. ਦੇ ਬਹੁਤੇ ਮੈਂਬਰਾਂ ਵੱਲੋਂ ਇੱਕ ਠੇਕੇਦਾਰ ਨੂੰ ਨਵੇਂ ਠੇਕੇ ਦੇਣ ’ਤੇ ਇਤਰਾਜ਼ ਜਤਾਇਆ ਹੈ ਤੇ ਉਸ ਦੇ ਪਹਿਲਾਂ ਅਲਾਟ ਕੀਤੇ ਕਈ ਕੰਮਾਂ ਵਿੱਚ ਦੇਰੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਤਾਂ ਫਿਰ ਉਸੇ ਠੇਕੇਦਾਰ ਨੂੰ ਲਗਭਗ 20 ਕਰੋੜ ਰੁਪਏ ਦੇ ਨਵੇਂ ਠੇਕੇ ਦੇਣ ਦੀ ਕੀ ਲੋੜ ਸੀ? ਮਹਿਤਾ ਨੇ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਐੱਫਐਂਡਸੀਸੀ. ਦੇ ਮੈਂਬਰਾਂ ਦੇ ਇਤਰਾਜ਼ਾਂ ਨੂੰ ਅਣਗੌਲਿਆਂ ਕਰਕੇ ਲਏ ਗਏ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਵਾਦਤ ਠੇਕਿਆਂ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੇਅਰ ਨੂੰ ਆਪਣੇ ਫ਼ੈਸਲੇ ’ਤੇ ਪੂਰਾ ਭਰੋਸਾ ਹੈ, ਤਾਂ ਨਗਰ ਨਿਗਮ ਦੇ ਸਦਨ ਦੀ ਮੀਟਿੰਗ ਬੁਲਾ ਕੇ ਸਾਰੇ ਮੈਂਬਰਾਂ ਸਾਹਮਣੇ ਇਸ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੇ ਪੈਸੇ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।