- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖ਼ਬਰ-ਡੁਲਗਚ ਪੰਜਾਬ ਵਿੱਚ ਵਾਲਮੀਕਿ ਭਾਈਚਾਰੇ ਦੀ ਸਿਆਸਤ ਦੇ ਪ੍ਰਮੁੱਖ ਚਿਹਰੇ ਵਜੋਂ ਉੱਭਰੇ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬੇ ’ਚ ਸ਼ੋਭਾ ਯਾਤਰਾਵਾਂ ਤੇ ਸਤਿਸੰਗ ਸਮਾਗਮ ਕਰਵਾਏ। ਲੁਧਿਆਣਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸਮਾਗਮ ਕਰਵਾਏ ਗਏ, ਜਿਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਗੁਰੂ ਨਾਨਕ ਭਵਨ ’ਚ ਕਾਂਗਰਸ ਵੱਲੋਂ ਕਰਵਾਏ ਸੂਬਾ ਪੱਧਰੀ ਸਤਿਸੰਗ ਸਮਾਗਮ ’ਚ ਹੋਏ ਇਕੱਠ ਦੀ ਸਿਆਸੀ ਹਲਕਿਆਂ ’ਚ ਚਰਚਾ ਰਹੀ। ਸਮਾਗਮ ਰਾਹੁਲ ਡੁਲਗਚ ਦੀ ਅਗਵਾਈ ਹੇਠ ਕਰਵਾਇਆ, ਜਿਸ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਵਾਲਮੀਕਿ ਭਾਈਚਾਰੇ ’ਚ ਰਾਹੁਲ ਡੁਲਗਚ ਦੀ ਸਰਗਰਮੀ ਤੇ ਪਹੁੰਚ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚੰਨੀ ਨੇ ਵੀ ਸਮਾਗਮ ਦੌਰਾਨ ਹਾਲ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿੱਚ ਸੰਗਤ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਾਂਗਰਸ ਦੀ ਸਰਕਾਰ ਬਣਨ ’ਤੇ ਵਾਲਮੀਕਿ ਸਮਾਜ ਨਾਲ ਸਬੰਧਤ ਕਈ ਮੁੱਦਿਆਂ ’ਤੇ ਕਦਮ ਚੁੱਕਣ ਦੇ ਐਲਾਨ ਵੀ ਕੀਤੇ, ਜੋ ਸਿਆਸੀ ਚਰਚਾ ਦਾ ਵਿਸ਼ਾ ਬਣੇ। ਸਿਆਸੀ ਵਿਸ਼ਲੇਸ਼ਕਾਂ ਅਨੁਸਾਰ ਡੁਲਗਚ ਵੱਲੋਂ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਇਕ ਮੰਚ ’ਤੇ ਇਕੱਠਾ ਕਰਨਾ ਉਨ੍ਹਾਂ ਦੀ ਸਿਆਸੀ ਸਰਗਰਮੀ ਨੂੰ ਦਰਸਾਉਂਦਾ ਹੈ। ਸਮਾਗਮ ਰਾਹੀਂ ਵਾਲਮੀਕਿ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਵੀ ਸਿਆਸੀ ਮੰਚ ’ਤੇ ਉਭਾਰਿਆ ਗਿਆ। ਹੁਣ ਦੇਖਣਾ ਹੋਵੇਗਾ ਕਿ ਭਵਿੱਖ ’ਚ ਕਾਂਗਰਸ ਪਾਰਟੀ ਰਾਹੁਲ ਡੁਲਗਚ ਦੀਆਂ ਸਰਗਰਮੀਆਂ ਅਤੇ ਭਾਈਚਾਰੇ ਵਿੱਚ ਉਨ੍ਹਾਂ ਦੀ ਪਹੁੰਚ ਨੂੰ ਕਿਸ ਤਰ੍ਹਾਂ ਸਿਆਸੀ ਤੇ ਜਥੇਬੰਦਕ ਜ਼ਿੰਮੇਵਾਰੀ ’ਚ ਬਦਲਦੀ ਹੈ।