- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਸਰਕਾਰ ਦੱਸੇ, ਨਸ਼ਿਆਂ ਖ਼ਿਲਾਫ਼ ਲੜਨ ਵਾਲਿਆਂ ਦੀ ਸੁਰੱਖਿਆ ਕਿਸ ਹੱਥ ?

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ. ਲੁਧਿਆਣਾ
ਭਾਰਤੀ ਜਨਤਾ ਪਾਰਟੀ ਦੇ ਸ਼ਹੀਦ ਭਗਤ ਸਿੰਘ ਨਗਰ ਮੰਡਲ ਪ੍ਰਧਾਨ ਯੋਗੇਸ਼ ਸ਼ਰਮਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਬੁੱਧਵਾਰ ਨੂੰ ਸੋਸ਼ਲ ਮੀਡੀਆ ਤੇ ਹੈਡਲਾਈਨ ਅਧਾਰਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਪਿੰਡ ਝੀਤੇ ਕਲਾਂ ਵਿਖੇ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਤੀਰਥ ਸਿੰਘ ਦੇ ਕਥਿਤ ਕਤਲ ਦੀ ਚੱਲ ਰਹੀ ਖਬਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਯੋਗੇਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਪਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਉੱਠ ਰਹੇ ਸਵਾਲ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹਨ। ਜੇਕਰ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਜਾਗਰੂਕ ਨਾਗਰਿਕ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਕਿਵੇਂ ਉਠਾਉਣਗੇ? ਯੋਗੇਸ਼ ਸ਼ਰਮਾ ਨੇ ਮੰਗ ਕੀਤੀ ਕਿ ਤੀਰਥ ਸਿੰਘ ਦੇ ਕਤਲ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।