- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਜ਼ਿਲ੍ਹਾ ਅੰਦਰ 7,02,078 ਮੀਟਰਕ ਟਨ ਝੋਨੇ ਦੀ ਖਰੀਦ, 1,705.91 ਕਰੋੜ ਰੁਪਏ ਦੀ ਕੀਤੀ ਅਦਾਇਗੀ

ਬੋਟਮ..)
-ਕਿਸਾਨ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ : ਹਿਮਾਂਸ਼ੂ ਜੈਨ
-ਕੰਬਾਈਨ ਰਾਹੀਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇ ਝੋਨੇ ਦੀ ਕਟਾਈ
ਗੌਰਵ ਸਲਜਾ, ਪੰਜਾਬੀ ਜਾਗਰਣ, ਲੁਧਿਆਣਾ
ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 27 ਅਕਤੂਬਰ ਤੱਕ 7,17,865 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7,02,078 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 5,45,553 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਬਦਲੇ ਕਰੀਬ 1,705.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ ਅਤੇ ਮੰਡੀਆਂ ਵਿੱਚ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਲੈ ਕੇ ਆਉਣ। ਭਾਰਤ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਕਟਾਈ ਤੇ ਮੰਡੀਆਂ ਵਿੱਚ ਫ਼ਸਲ ਲਿਆਉਣ ਸਮੇਂ ਨਮੀ ਦੇ ਨਿਰਧਾਰਤ ਮਾਪਦੰਡਾਂ ਦਾ ਵਿਸ਼ੇਸ਼ ਧਿਆਨ ਰੱਖਣ, ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੌਜੂਦਾ ਸੀਜ਼ਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ। ਹਿਮਾਂਸ਼ੂ ਜੈਨ ਨੇ ਕੰਬਾਈਨ ਆਪਰੇਟਰਾਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੰਬਾਈਨ ਆਪਰੇਟਰ ਨਿਰਧਾਰਤ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ, ਤਾਂ ਜੋ ਝੋਨੇ ਦੀ ਕਟਾਈ ਨਿਯਮਾਂ ਅਨੁਸਾਰ ਹੋ ਸਕੇ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿੱਚ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।