- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦੀ ਲੀਡ-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ-ਤਪ ਚੌਪਹਿਰਾ ਸਮਾਗਮ

-ਸੰਗਤ ਨੇ ਗੁਰੂ ਮਰਿਆਦਾ ਅਨੁਸਾਰ ਪੰਗਤ 'ਚ ਬੈਠ ਕੇ ਛਕਿਆ ਲੰਗਰ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਰ ਬੁੱਧਵਾਰ ਦੀ ਤਰ੍ਹਾਂ ਜਪ-ਤਪ ਚੌਪਹਿਰਾ ਸਮਾਗਮ ਅੱਜ ਵੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂਘਰ ’ਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਦੇ ਨਾਲ ਹੀ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਚਰਨਾਂ ਦੇ ਪ੍ਰੇਮ ਵਿੱਚ ਭਿੱਜੀਆਂ ਸੰਗਤਾਂ ਨੇ ਗੁਰੂ ਸਾਹਿਬ ਦੀਆਂ ਅਸੀਸਾਂ ਤੇ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਮੁੱਚਾ ਗੁਰਦੁਆਰਾ ਸਾਹਿਬ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜ ਉੱਠਿਆ। ਸੰਗਤਾਂ ਨੇ ਇਕਾਗਰ ਚਿੱਤ ਹੋ ਕੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਜੱਪਤੱਪ ਚੌਪਹਿਰਾ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਜਿਸ ਨੂੰ ਸੰਗਤਾਂ ਨੇ ਪੰਗਤ ਵਿਚ ਬੈਠ ਕੇ ਛਕਿਆ। ਇਸ ਮੌਕੇ ਟਰੱਸਟੀ ਮੈਂਬਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਨਵਨੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ ਵੀ ਗੁਰੂ ਘਰ ਨਤਮਸਤਕ ਹੋਏ।