- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਐੱਮਐੱਲਸੀ ਚੋਣਾਂ ਦੇ ਨਤੀਜਿਆਂ ਨੇ ਵਿਰੋਧੀਆਂ ਦੇ ਦੋਸ਼ਾਂ ਨੂੰ ਦਿੱਤਾ ਜਵਾਬ-ਜੀਵਨ ਗੁਪਤਾ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਜੀਵਨ ਗੁਪਤਾ ਨੇ ਚਾਰ ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ (ਐੱਮਐੱਲਸੀ) ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਵਿਰੋਧੀ ਪਾਰਟੀਆਂ ਵੱਲੋਂ ਈਵੀਐੱਮ ਰਾਹੀ ਚੋਣਾਂ ਜਿੱਤਣ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਗੁਪਤਾ ਨੇ ਕਿਹਾ ਕਿ ਬੈਲਟ ਪੇਪਰ ਰਾਹੀਂ ਹੋਈ ਵੋਟਿੰਗ ਦੇ ਨਤੀਜੇ ਵਿਰੋਧੀਆਂ ਲਈ ਵਿਚਾਰਨਯੋਗ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਗੰਦੀ ਰਾਜਨੀਤੀ ਦੀ ਬਜਾਏ ਵਿਕਾਸ, ਸੁਸ਼ਾਸਨ ਤੇ ਲੋਕ ਸੇਵਾ ਨੂੰ ਪਹਿਲ ਦਿੰਦੀ ਹੈ। ਜੀਵਨ ਗੁਪਤਾ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਚੋਣ ਪ੍ਰਕਿਰਿਆ ਉੱਪਰ ਸਵਾਲ ਖੜ੍ਹੇ ਕਰਨਾ ਅਤੇ ਬਿਨਾਂ ਠੋਸ ਸਬੂਤਾਂ ਦੇ ਦੋਸ਼ ਲਾਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦਾ ਫ਼ੈਸਲਾ ਸਰਵਉੱਚ ਹੁੰਦਾ ਹੈ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਭਾਜਪਾ ਆਉਣ ਭਵਿੱਖ ’ਚ ਵੀ ਲੋਕ ਹਿੱਤਾਂ ਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਕਾਰਜਸ਼ੈਲੀ ਜਾਰੀ ਰੱਖੇਗੀ।