- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 7 ’ਚ 99 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

-ਕਿਹਾ, ਹਲਕਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ : ਘਰੇਵਾਲ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 7 ਦੇ ਰਿਸ਼ੀ ਨਗਰ ਮੁਹੱਲੇ ਵਿੱਚ ਕਰੀਬ 99 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਵਿੱਚ ਆਮ ਆਦਮੀ ਕਲੀਨਿਕਾਂ, ਸਟਰੀਟ ਲਾਈਟਾਂ, ਸੀਵਰੇਜ ਅਤੇ ਸਕੂਲਾਂ ਨਾਲ ਸਬੰਧਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 7 ਵਿੱਚ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਦਾ ਟੀਚਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰਹੇਗੀ। ਇਸ ਮੌਕੇ ਵਾਰਡ ਇੰਚਾਰਜ ਭੂਸ਼ਣ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਵਿਕਾਸ ਕਾਰਜਾਂ ਸਬੰਧੀ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਉਣ ’ਤੇ ਉਨ੍ਹਾਂ ਵੱਲੋਂ ਕੰਮ ਸ਼ੁਰੂ ਕਰਵਾਉਣ ਲਈ ਕਾਰਵਾਈ ਕੀਤੀ ਜਾਂਦੀ ਰਹੀ ਹੈ।
ਇਸ ਮੌਕੇ ਦਿਨੇਸ਼ ਸ਼ਰਮਾ, ਸ਼ਾਂਤੀਦੀਪ ਸੈਣੀ, ਰਾਜਪਾਲ, ਦੀਪਕ ਸ਼ਰਮਾ, ਕਾਲਾ ਪ੍ਰਧਾਨ, ਸਾਹਿਲ ਮਹਿਰਾ, ਮੁਕੇਸ਼, ਨਰਿੰਦਰ, ਵਿਜੇ ਕੁਮਾਰ, ਚਿੱਕਾ ਪ੍ਰਧਾਨ, ਗੁਰਦੀਪ, ਲੱਕੀ, ਕਪਿਲ, ਰਵਿੰਦਰ ਕੁਮਾਰ, ਗੁਰਮੁਖ ਸਿੰਘ, ਕਿਰਨਦੀਪ ਸਿੰਘ, ਹਰਦੀਪ ਸੈਣੀ, ਸੰਜੀਵ ਕੁਮਾਰ, ਪਵਨ ਕੁਮਾਰ ਅਤੇ ਅਸ਼ਵਨੀ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।