- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੁੂਰੀ ਖ਼ਬਰ:ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਮੇਲਾ ਕਰਵਾਇਆ

ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੇ ਕੈਂਪਸ ਵਿਖੇ ਖੇਡ ਮੇਲਾ ਕਰਵਾਇਆ ਗਿਆ। ਇਸ ਖੇਡ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਖੇਡ ਭਾਵਨਾ ਨੂੰ ਵਿਕਸਿਤ ਕਰਨਾ ਸੀ। ਇਸ ਮੌਕੇ ਸਕੂਲ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਪਿੰਕੀ ਚਿਲਾਨਾ ਅਤੇ ਇੰਦਰਜੀਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਖੇਡ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਮੁਕਾਬਲਿਆਂ ਵਿੱਚ ਮਨਪ੍ਰੀਤ ਨੇ ਪਹਿਲਾ ਸਥਾਨ, ਸਾਗਰ ਨੇ ਦੂਜਾ ਸਥਾਨ ਅਤੇ ਮ੍ਰਿਦੁਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਪ੍ਰਿੰਸੀਪਲ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।---