- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਦੀਪਕ ਹੰਸ ਐਸਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਵਾਈਸ ਚੇਅਰਮੈਨ ਨਿਯੁਕਤ

ਰਵੀ ਭਾਟੀਆ ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਦੀਪਕ ਹੰਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਵਿਭਾਗ ਦਾ ਵਾਈਸ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਤੇ ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਣੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਪਵਨ ਦੀਵਾਨ ਨੇ ਕਿਹਾ ਕਿ ਦੀਪਕ ਨੇ ਪਾਰਟੀ ਲਈ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾ ਨਿਭਾਈ ਹੈ ਤੇ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਵਾਸਤੇ ਉਹ ਸਮੇਂ-ਸਮੇਂ ਸਿਰ ਆਵਾਜ਼ ਚੁੱਕਦੇ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀਪਕ ਹੰਸ ਦੀ ਸੂਬਾ ਕਾਂਗਰਸ ਦੇ ਐੱਸਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤੀ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਹੰਸ ਨੇ ਪਵਨ ਦੀਵਾਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਐਸਸੀ ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ (ਲੱਕੀ ਪਾਖੋ) ਸਣੇ ਸਮੂਹ ਪਾਰਟੀ ਅਗਵਾਈ ਦਾ ਧੰਨਵਾਦ ਪ੍ਰਗਟਾਇਆ। ਹੰਸ ਨੇ ਕਿਹਾ ਕਿ ਸਮਾਜ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਸਰਕਾਰ ਬਣਨਾ ਤੈਅ ਹੈ। ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਹਿ ਦਿਲੋਂ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਪਿੰਨੀ ਹੰਸ, ਗੌਤਮ ਨਾਹਰ, ਨਿਸ਼ੂ ਭਗਾਣੀਆ, ਅਨਿਲ ਘਈ, ਸ਼ਕਤੀ ਧਾਰੀਵਾਲ ਵੀ ਮੌਜੂਦ ਰਹੇ।