- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸਹੋਦਿਆ ਗਰੁੱਪ ਡਾਂਸ ਮੁਕਾਬਲਿਆਂ 'ਚ ਲਿਆ ਹਿੱਸਾ

ਸਿੱਖਿਆ ਪ੍ਰਤੀਨਿਧੀ, ਪੰਜਾਬੀ ਜਾਗਰਣ, ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੁਧਿਆਣਾ ਸਹੋਦਿਆ ਗਰੁੱਪ ਡਾਂਸ ਮੁਕਾਬਲਿਆਂ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ । ਇਨ੍ਹਾਂ ਮੁਕਾਬਲਿਆਂ ਵਿੱਚ ਸ਼ਹਿਰ ਦੇ ਪ੍ਰਮੁੱਖ 16 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਭਾਰਤੀ ਸੱਭਿਆਚਾਰ ਦੀਆਂ ਵੱਖ -ਵੱਖ ਕਲਾਤਮਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ ਸੀ। ਸ੍ਰੈਣੀ-1 (ਛੇਵੀਂ ਤੋਂ ਅੱਠਵੀਂ) ਤੇ ਸ਼੍ਰੇਣੀ -2(ਨੌਵੀਂ ਤੋਂ ਬਾਰ੍ਹਵੀਂ) ਸਾਰੇ ਭਾਗੀਦਾਰਾਂ ਨੇ ਆਪਣੀ ਪ੍ਰਤਿਭਾ, ਰਚਨਾਤਮਕਤਾ ,ਆਪਸੀ ਤਾਲਮੇਲ ਅਤੇ ਨ੍ਰਿਤ ਕਲਾ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ ਨੌਜਵਾਨ ਕਲਾਕਾਰਾਂ ਲਈ ਆਪਣੀ ਕਲਾ ਨੂੰ ਪ੍ਰਗਟਾਉਣ ,ਵੱਖ-ਵੱਖ ਸੱਭਿਆਚਾਰਕ ਪਰੰਪਰਾਵਾਂ ਨੂੰ ਜਾਣਨ, ਟੀਮ ਵਰਕ, ਆਤਮ ਵਿਸ਼ਵਾਸ ਤੇ ਮੰਚ ਉੱਤੇ ਪੇਸ਼ਕਾਰੀ ਦੇ ਹੁਨਰਾਂ ਨੂੰ ਵਿਕਸਿਤ ਕਰਨ ਦਾ ਇੱਕ ਸੁਨਹਿਰੀ ਮੌਕਾ ਸਾਬਿਤ ਹੋਇਆ। ਸਮਾਗਮ ਨੇ ਹਿੱਸਾ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਆਪਸੀ ਸਾਂਝ, ਸਹਿਯੋਗ ਅਤੇ ਸਦਭਾਵਨਾ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ,ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਤੇ ਪ੍ਰਿੰਸੀਪਲ ਸ਼ੀਤਲ ਨਥੈਨੀਅਲ ਨੇ ਸਾਰੇ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਅਜਿਹੀਆਂ ਸਹਿ -ਪਾਠਕ੍ਰਮ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਅਨੁਸ਼ਾਸਨ, ਰਚਨਾਤਮਕਤਾ ਤੇ ਆਤਮ ਵਿਸ਼ਵਾਸ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।