- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੋਸਟਰ ਮੇਕਿੰਗ ਮੁਕਾਬਲੇ ’ਚ ਬਵਲੀਨ ਕੌਰ ਨੇ ਜਿੱਤਿਆ ਪੁਰਸਕਾਰ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ ਦੀ ਵਿਦਿਆਰਥਣ ਬਵਲੀਨ ਕੌਰ ਜਗਦੇਵ ਪੁੱਤਰੀ ਕੁਲਵਿੰਦਰ ਸਿੰਘ ਲੱਕੀ ਨੇ ਵਿਸ਼ਵ ਮਾਨਸਿਕ ਸਿਹਤ ਮਹੀਨੇ ਦੇ ਮੌਕੇ ’ਤੇ ਖਾਲਸਾ ਕਾਲਜ ਫਾਰ ਵੂਮੈਨ ਵੱਲੋਂ ਕਰਵਾਏ ਗਏ ਅੰਤਰ-ਸਕੂਲ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪੁਰਸਕਾਰ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਲੁਧਿਆਣਾ ਦੇ ਲਗਭਗ 10 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਦੀ ਬਾਰ੍ਹਵੀਂ ਜਮਾਤ (ਆਰਟਸ, ਸੈਕਸ਼ਨ ਬੀ) ਦੀ ਵਿਦਿਆਰਥਣ ਬਵਲੀਨ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਵਿਸ਼ੇ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਸਦਕਾ ‘ਬੈਸਟ ਥੀਮੈਟਿਕ ਰਿਪ੍ਰਜ਼ੈਂਟੇਸ਼ਨ’ ਦਾ ਪੁਰਸਕਾਰ ਹਾਸਲ ਕੀਤਾ। ਇਸ ਮੌਕੇ ਬਵਲੀਨ ਨੇ ਕਿਹਾ ਕਿ ਇਸ ਮੁਕਾਬਲੇ ਵਿੱਚ ਪੁਰਸਕਾਰ ਪ੍ਰਾਪਤ ਕਰਨਾ ਉਸ ਲਈ ਮਾਣ ਵਾਲੀ ਗੱਲ ਹੈ ਉਸ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੀ ਪ੍ਰੇਰਨਾ ਤੇ ਸਹਿਯੋਗ ਨੂੰ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਬਵਲੀਨ ਕੌਰ ਜਗਦੇਵ ਦੀ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥਣ ਨੇ ਆਪਣੀ ਕਲਾਤਮਕ ਪ੍ਰਤਿਭਾ, ਸੂਝ-ਬੂਝ ਅਤੇ ਵਿਸ਼ੇ ਦੀ ਡੂੰਘੀ ਸਮਝ ਦਾ ਪ੍ਰਗਟਾਵਾ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਵਿਦਿਆਰਥਣ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਆ।