- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਸੀਡੀ. ਸਰਕਾਰੀ ਕਾਲਜ ਵਿਖੇ ਐਚਈਆਈਐਸ ਸੈਮੀਨਾਰ ਹਾਲ ਦਾ ਉਦਘਾਟਨ

ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਵੱਲੋਂ ਡਿਜੀਟਲ ਮਾਰਕੀਟਿੰਗ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਸੈਂਟਰ ਆਫ਼ ਐਕਸੀਲੈਂਸ ਵਿਖੇ ਆਧੁਨਿਕ ਸਮਾਰਟ ਪੈਨਲ ਨਾਲ ਲੈਸ ਨਵੇਂ ਐਚਈਆਈਐਸ ਸੈਮੀਨਾਰ ਹਾਲ ਦਾ ਉਦਘਾਟਨ ਵੀ ਕੀਤਾ ਗਿਆ। ਇਸ ਸੈਮੀਨਾਰ ਹਾਲ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਗੁਰਸ਼ਰਨਜੀਤ ਸਿੰਘ ਸੰਧੂ ਅਤੇ ਵਾਈਸ ਪ੍ਰਿੰਸੀਪਲ ਤੇ ਐਚਈਆਈਐਸ ਇੰਚਾਰਜ ਡਾ. ਪੂਨਮ ਮਹਾਜਨ ਵੱਲੋਂ ਕੀਤਾ ਗਿਆ। ਇਹ ਸਹੂਲਤ ਐਚਈਆਈਐਸ ਵਿਭਾਗ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਵਿਕਾਸ, ਹੁਨਰ ਨਿਖਾਰਨ, ਇੰਟਰਐਕਟਿਵ ਸਿੱਖਿਆ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਲਈ ਸਮਰਪਿਤ ਕੀਤੀ ਗਈ। ਵਰਕਸ਼ਾਪ ਵਿੱਚ ਡਾਇਰੈਕਟਰ ਸੋਨਮ ਸੂਦ ਅਤੇ ਇਸੇ ਕੰਪਨੀ ਦੀ ਚੀਫ਼ ਆਪਰੇਟਿੰਗ ਅਫ਼ਸਰ ਗੁਰਪ੍ਰੀਤ ਕੌਰ ਨੇ ਸਰੋਤ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਦੋਵਾਂ ਮਾਹਿਰਾਂ ਨੇ ਡਿਜੀਟਲ ਮਾਰਕੀਟਿੰਗ ਰਣਨੀਤੀਆਂ, ਬ੍ਰਾਂਡਿੰਗ, ਖਪਤਕਾਰ ਵਿਸ਼ਲੇਸ਼ਣ, ਡਾਟਾ ਸਾਇੰਸ ਤੇ ਜਨਰੇਟਿਵ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ਆਧੁਨਿਕ ਵਪਾਰ ਵਿੱਚ ਉਪਯੋਗ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ, ਉਦਯੋਗਿਕ ਸਹਿਯੋਗ ਅਤੇ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।