- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਲੋਂ ਕਲਾਂ ਵਿਖੇ ਭਲਕੇ ਹੋਵੇਗਾ ਪਹਿਲਾ ਟਰਾਲੀ ਖਿੱਚ ਮੁਕਾਬਲਾ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਨਜਦੀਕੀ ਪਿੰਡ ਸੀਲੋਂ ਕਲਾਂ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ, ਗਿੱਲ ਗਰੁੱਪ 4344 ਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਪਹਿਲਾ ਟਰਾਲੀ ਖਿੱਚ ਮੁਕਾਬਲਾ 30 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਸਵ. ਕਰਨਵੀਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਸ ਸਬੰਧੀ ਸਰਪੰਚ ਹਰਤੇਜ ਸਿੰਘ ਗਿੱਲ ਨੇ ਦੱਸਿਆ ਕਿ ਮੁਕਾਬਲੇ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਹਿਲਾ ਇਨਾਮ ਮੋਟਰਸਾਈਕਲ, ਦੂਜਾ ਇਨਾਮ 41 ਹਜ਼ਾਰ ਰੁਪਏ, ਤੀਜਾ ਇਨਾਮ 31 ਹਜ਼ਾਰ ਰੁਪਏ, ਚੌਥਾ ਇਨਾਮ 21 ਹਜ਼ਾਰ ਰੁਪਏ ਅਤੇ ਪੰਜਵਾਂ ਇਨਾਮ 11 ਹਜ਼ਾਰ ਰੁਪਏ ਹੋਵੇਗਾ। ਇਸ ਮੌਕੇ ਸਰਪੰਚ ਹਰਤੇਜ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਕੁੱਲ 10 ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਉਨਾਂ ਕਿਹਾ ਕਿ ਇਸ ਟੂਰਨਾਮੈਂਟ ਸਬੰਧੀ ਨਿਯਮ ਤੇ ਸਰਤਾਂ ਮੌਕੇ ਤੇ ਦੱਸੀਆਂ ਜਾਣਗੀਆਂ । ਇਸ ਮੌਕੇ ਭੁਪਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਜੱਸੀ ਸੀਲੋਂ, ਜਸ਼ਨ ਸੀਲੋਂ, ਸੇਵਕ ਪੱਦੀ, ਸੋਨੀ ਗਿੱਲ, ਜੱਗਾ ਗਿੱਲ ਅਤੇ ਸ਼ਿਵਰਾਜ ਗਿੱਲ ਸਮੇਤ ਹੋਰ ਸਹਿਯੋਗੀਆਂ ਵੱਲੋਂ ਵੀ ਇਸ ਉਪਰਾਲੇ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ।