- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਦਾ ਬੌਟਮ-‘ਆਪ’ ਸਰਕਾਰ ਦੇ ਰਾਜ ਵਿੱਚ ਨਸ਼ਿਆਂ, ਅਪਰਾਧ ਤੇ ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਟੁੱਟੇ-ਰਾਜਾ ਵੜਿੰਗ

ਬੌਟਮ..)
-ਕਿਹਾ, 4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਸਰਕਾਰ ਦੇ ਕੰਮਾਂ ਬਾਰੇ ਲੋਕਾਂ ਅੱਗੇ ਰੱਖਣਗੇ ਪੱਖ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨੂੰ ਦੱਸਿਆ ਕ‘ਆਪ’ ਦੀ ਸਰਕਾਰ ’ਤੇ ਨਸ਼ਿਆਂ, ਅਪਰਾਧਾਂ, ਭ੍ਰਿਸ਼ਟਾਚਾਰ ਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਉਕਤ ਮਾਮਲਿਆਂ ਵਿੱਚ ਸਾਰੇ ਰਿਕਾਰਡ ਟੁੱਟਣ ਦੀ ਗੱਲ ਆਖੀ। ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਭਗਵੰਤ ਮਾਨ ਸਰਕਾਰ ਨੂੰ ਮੌਕਾ ਦਿੱਤਾ ਸੀ, ਪਰ ਹੁਣ ਉਹ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਵੜਿੰਗ ਨੇ ਐਲਾਨ ਕੀਤਾ ਕਿ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਵਿੱਚ ਨਸ਼ਿਆਂ, ਅਪਰਾਧਾਂ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ’ਤੇ ‘ਆਪ’ ਸਰਕਾਰ ਦੇ ਰਿਕਾਰਡ ਨੂੰ ਲੋਕਾਂ ਸਾਹਮਣੇ ਰੱਖਣਗੇ।
ਨਸ਼ਿਆਂ ਦੇ ਮੁੱਦੇ ’ਤੇ ਵੜਿੰਗ ਨੇ ਗੁਲਜ਼ਾਰ ਸਿੰਘ ਦੀ ਮੌਤ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਹਵਾਲਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਧਮਕੀਆਂ ਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ‘ਆਪ’ ਦੇ ਸਰਪੰਚ ਪਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਅਤੇ ਕਥਿਤ ਤੌਰ ’ਤੇ 90 ਕਰੋੜ ਰੁਪਏ ਦੀ ਹੈਰੋਇਨ ਦੀ ਬਰਾਮਦਗੀ ਨਾਲ ਜੁੜੇ ਮਾਮਲੇ ਦਾ ਵੀ ਜ਼ਿਕਰ ਕੀਤਾ। ‘ਆਪ’ ਵਿਧਾਇਕ ਸਰਵਣ ਸਿੰਘ ਧੁੰਨ ਦੇ ਭਤੀਜੇ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਸਰਹੱਦ ਪਾਰੋਂ ਨਸ਼ਾ ਤਸਕਰੀ ’ਤੇ ਸਵਾਲ ਚੁੱਕੇ।ਕਾਨੂੰਨ-ਵਿਵਸਥਾ ਬਾਰੇ ਵੜਿੰਗ ਨੇ ਐੱਨਸੀਆਰਬੀ ਦੇ ਅੰਕੜਿਆਂ ’ਤੇ ਆਧਾਰਿਤ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਲ 2024 ਵਿੱਚ ਲੁਧਿਆਣਾ ਵਿੱਚ ਕਤਲ ਦੇ 56 ਮਾਮਲੇ ਦਰਜ ਹੋਏ ਸਨ ਅਤੇ ਸ਼ਹਿਰ ਦੇਸ਼ ਦੇ 34 ਵੱਡੇ ਸ਼ਹਿਰਾਂ ਵਿੱਚੋਂ ਦੂਜੇ ਸਥਾਨ ’ਤੇ ਸੀ। ਉਨ੍ਹਾਂ ਗੈਂਗਸਟਰਾਂ ਦੀਆਂ ਗਤੀਵਿਧੀਆਂ, ਦਿਨ-ਦਿਹਾੜੇ ਗੋਲੀਬਾਰੀ, ਵਪਾਰੀਆਂ ਤੋਂ ਫਿਰੌਤੀਆਂ ਅਤੇ ਐੱਨਆਰਆਈਜ਼ ਨੂੰ ਧਮਕੀਆਂ ਮਿਲਣ ਦੇ ਮਾਮਲਿਆਂ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਕਤਲਾਂ ਤੇ ਕਬੱਡੀ ਖਿਡਾਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਸਰਕਾਰ ਤੋਂ ਜਵਾਬ ਮੰਗਿਆ।
ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕਾਂਗਰਸੀ ਆਗੂ ਨੇ ਜਬਰ-ਜਨਾਹ ਦੇ ਇਕ ਮਾਮਲੇ ਨੂੰ ਦਬਾਉਣ ਲਈ ਕਥਿਤ ਪੰਜ ਕਰੋੜ ਰੁਪਏ ਦੀ ਰਿਸ਼ਵਤ, ਤਬਾਦਲਾ ਰੈਕੇਟ, ਪੰਜੀਰੀ ਘੁਟਾਲੇ, ਝੋਨੇ ਦੀ ਖ਼ਰੀਦ ਤੇ ਆਲਟਸ ਬਿਲਡਰਜ਼ ਨਾਲ ਜੁੜੇ ਵਿਵਾਦਾਂ ਦਾ ਹਵਾਲਾ ਦਿੱਤਾ। ਉਨ੍ਹਾਂ ਇਨ੍ਹਾਂ ਮਾਮਲਿਆਂ ਦੀ ਪਾਰਦਰਸ਼ੀ ਜਾਂਚ ਕਰਵਾਉਣ ਅਤੇ ਦੋਸ਼ ਸਾਬਤ ਹੋਣ ’ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਵੜਿੰਗ ਨੇ ਕਿਸਾਨਾਂ ਦੀਆਂ 22 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਣ, ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ ਅਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੇ ਮੁੱਦੇ ਵੀ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਧਾਰਮਿਕ ਮਾਮਲਿਆਂ ਨਾਲ ਸਬੰਧਤ ਬਿੱਲ ਨੂੰ ਲੈ ਕੇ ਉੱਠੇ ਵਿਵਾਦ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਕੰਮ-ਕਾਜ, ਨਸ਼ਿਆਂ ਦੀ ਰੋਕਥਾਮ, ਅਪਰਾਧਾਂ ’ਤੇ ਕਾਬੂ ਪਾਉਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮਿਲਣੇ ਚਾਹੀਦੇ ਹਨ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਅਧੂਰੇ ਵਾਅਦੇ ਅਤੇ ਹਰ ਵਿਵਾਦਿਤ ਮਾਮਲੇ ਵਿੱਚ ਜਵਾਬਦੇਹੀ ਦੀ ਮੰਗ ਕਰਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾਰ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਰਾਕੇਸ਼ ਪਾਂਡੇ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਜਗਤਾਰ ਸਿੰਘ ਹਿੱਸੋਵਾਲ, ਰਮਨ ਸੁਬਰਾਮਨੀਅਮ, ਨਿਰਮਲ ਕੈੜਾ, ਮਨਰਾਜ ਠੁਕਰਾਲ, ਨਿੱਕੀ ਰਿਆਤ, ਮਲਕੀਤ ਸਿੰਘ ਦਾਖਾ, ਕੇਕੇ ਬਾਵਾ, ਪਵਨ ਦੀਵਾਨ ਅਤੇ ਮਨਜੀਤ ਹੰਬੜਾ ਸਮੇਤ ਹੋਰ ਆਗੂ ਹਾਜ਼ਰ ਸਨ।