- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਸੂਬਾ ਪੱਧਰੀ ਖੇਡਾਂ ’ਚ ਖਾਸੀ ਸਕੂਲ ਦੇ ਬੱਚਿਆਂ ਨੇ ਜਿੱਤਿਆ ਗੋਲਡ ਮੈਡਲ

ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਖਾਸੀ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ’ਚ ਇਕ ਸਨਮਾਨ ਸਮਾਗਮ ਸਕੂਲ ਮੁਖੀ ਮਾਸਟਰ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਕੀਤਾ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਸਮਾਜ-ਸੇਵੀ ਤੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਪੁੱਜੇ। ਜਿਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਖੇਡਾਂ ਵਿੱਚ ਗੋਲਡ ਮੈਡਲ ਲੈ ਕੇ ਆਉਣ ਵਾਲੇ ਨੰਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਸਕੂਲ ਖਾਸੀ ਕਲਾਂ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰ ’ਤੇ ਖੰਨਾ ’ਚ ਹੋਏ ਖੇਡ ਮੁਕਾਬਲਿਆਂ ’ਚ ਵੱਖ-ਵੱਖ ਖੇਡ ਮੁਕਾਬਲਿਆਂ ’ਚ ਗੋਲਡ ਮੈਡਲ ਜਿੱਤ ਕੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਇਸ ਜਿੱਤ ਲਈ ਨੰਨੇ ਖਿਡਾਰੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਤੁਸੀਂ ਸਾਬਤ ਕਰ ਦਿੱਤਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਕਿਸੇ ਤੋਂ ਘੱਟ ਨਹੀਂ। ਉਨ੍ਹਾਂ ਬਰਨਾਲਾ ਵਿਖੇ ਹੋਣ ਵਾਲੀਆਂ ਸੂਬਾ ਪੱਧਰ ਦੀਆਂ ਖੇਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਸਾਡੇ ਪਿੰਡ ਖਾਸੀ ਕਲਾਂ ਦੇ ਬੱਚੇ ਉਨ੍ਹਾਂ ਖੇਡਾਂ ਵਿੱਚ ਵੀ ਗੋਲਡ ਮੈਡਲ ਜਿੱਤ ਕੇ ਲਿਆਉਂਦੇ ਹਨ, ਤਾਂ ਮੇਰੇ ਵੱਲੋਂ 51000 ਰੁਪਏ ਦਾ ਇਨਾਮ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਜਾਵੇਗਾ। ਮਾਸਟਰ ਕਸ਼ਮੀਰ ਸਿੰਘ, ਸੇਵਾ ਮੁਕਤ ਮਾਸਟਰ ਸੁਖਰਾਮ ਤੇ ਸਮੁੱਚੇ ਸਕੂਲ ਸਟਾਫ ਨੇ ਗਰੇਵਾਲ ਵੱਲੋਂ ਬੱਚਿਆਂ ਦਾ ਹੌਸਲਾ ਵਧਾਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਰਾਜਾ ਸੋਮਲ, ਦਲਜੀਤ ਸਿੰਘ ਗਰੇਵਾਲ, ਪਵਿਤਰ ਸਿੰਘ, ਨਿਤਿਨ ਬੈਂਸ, ਵਿੱਕੀ, ਜਿੰਦਰ ਚੈਅਰਮੈਨ ਤੇ ਚਰਨ ਸਿੰਘ ਆਦਿ ਹਾਜ਼ਰ ਸਨ।