- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਲਜੀਤ ਦੀ ਲਾਸ਼ ਨਾਲ ਅਣਮਨੁੱਖੀ ਵਰਤਾਰਾ ਲੋਕਤੰਤਰ ਦੇ ਮੱਥੇ ’ਤੇ ਕਲੰਕ-ਸਰੀਨ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਮਾਨਸਾ ’ਚ ਦਲਜੀਤ ਦੀ ਲਾਸ਼ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਅਣਮਨੁੱਖੀ ਵਰਤਾਰੇ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਬੁਲਾਰੇ ਅਨਿਲ ਸਰੀਨ ਨੇ ਭਗਵੰਤ ਮਾਨ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਸਰੀਨ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਕਥਿਤ ਸ਼ਹਿ ’ਤੇ ਪੁਲਿਸ ਵੱਲੋਂ ਨਾ ਸਿਰਫ਼ ਮ੍ਰਿਤਕ ਦੀ ਲਾਸ਼ ਨਾਲ ਅਸਹਿ ਵਰਤਾਰਾ ਕੀਤਾ ਗਿਆ, ਸਗੋਂ ਇਸ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਵੀ ਬੇਰਹਿਮੀ ਨਾਲ ਘੜੀਸਿਆ ਗਿਆ। ਇਸ ਦੌਰਾਨ ਕਈ ਵਿਅਕਤੀਆਂ ਦੀਆਂ ਪੱਗਾਂ ਤੱਕ ਲੱਥ ਜਾਣਾ ਬੇਹੱਦ ਮੰਦਭਾਗਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਵਰਤਾਰਾ ਹੈ। ਸਰੀਨ ਨੇ ਕਿਹਾ ਕਿ ਪੰਜਾਬ ਵਿੱਚ ਹਾਲਾਤ ਇੰਨੇ ਚਿੰਤਾਜਨਕ ਬਣ ਚੁੱਕੇ ਹਨ ਕਿ ਮੌਜੂਦਾ ਸਰਕਾਰ ਪਹਿਲਾਂ ਲੋਕਾਂ ਤੋਂ ਜਿਊਣ ਦਾ ਹੱਕ ਖੋਹ ਰਹੀ ਹੈ ਅਤੇ ਹੁਣ ਮਰਨ ਉਪਰੰਤ ਮ੍ਰਿਤਕ ਦੇਹਾਂ ਦਾ ਸਤਿਕਾਰ ਵੀ ਯਕੀਨੀ ਨਹੀਂ ਬਣਾ ਰਹੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਪੁਲਿਸ ਦਾ ਕੰਮ ਲੋਕਾਂ ਦੀ ਸੁਰੱਖਿਆ ਕਰਨਾ ਹੈ, ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਜ਼ਬਰਦਸਤੀ ਨਾਲ ਦਬਾਉਣਾ। ਸਰੀਨ ਨੇ ਮੰਗ ਕੀਤੀ ਕਿ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।